ਸਿਆਸਤਖਬਰਾਂ

ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨੂੰ ਸਿੱਖ ਵਫ਼ਦ ਨੇ ਕੀਤਾ ਸਨਮਾਨਿਤ

ਨਵੀਂ ਦਿੱਲੀ-ਦਿੱਲੀ ਦੇ ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਮੌਕੇ ‘ਤੇ ‘ਅਖੰਡ ਪਾਠ’ ਕਰਵਾਇਆ ਗਿਆ ਤੇ 17 ਸਤੰਬਰ ਨੂੰ ਭੋਗ ਪਾਏ ਗਏ। ਇਸ ਮੌਕੇ ਹਜ਼ਾਰਾਂ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਲੰਗਰ, ਸਿਹਤ ਕੈਂਪ ਅਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ। ਗੁਰਦੁਆਰਾ ਕਮੇਟੀ ਦਾ ਇੱਕ ਵਫ਼ਦ ਅੱਜ ਪ੍ਰਧਾਨ ਮੰਤਰੀ ਨੂੰ 7 ਲੋਕ ਕਲਿਆਣ ਮਾਰਗ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪ੍ਰਸ਼ਾਦ ਅਤੇ ਆਸ਼ੀਰਵਾਦ ਦੇਣ ਲਈ ਮਿਲਿਆ।
ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਦਸਤਾਰ ਸਜਾਈ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਗਈ।
ਪ੍ਰਧਾਨ ਮੰਤਰੀ ਨੇ ਵਫ਼ਦ ਨੂੰ ਮਿਲਣ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਉਨ੍ਹਾਂ ਦੀਆਂ ਇੱਛਾਵਾਂ ਅਤੇ ਪ੍ਰਾਰਥਨਾਵਾਂ ਲਈ ਧੰਨਵਾਦ ਕੀਤਾ। ਉਨ੍ਹਾਂ ਸਿੱਖ ਕੌਮ ਦੀ ਭਲਾਈ ਲਈ ਲਗਾਤਾਰ ਕੰਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

Comment here