ਅਪਰਾਧਸਿਆਸਤਖਬਰਾਂਦੁਨੀਆ

ਜਪਾਨ ਦੇ ਸਾਬਕਾ ਪੀ ਐੱਮ ਸ਼ਿੰਜੋ ਅਬੇ ‘ਤੇ ਹਮਲਾ, ਹਾਲਤ ਨਾਜ਼ੁਕ

ਭਾਰਤ ਵੱਲੋੰ ਅਫਸੋਸ ਦਾ ਪ੍ਰਗਟਾਵਾ

ਟੋਕੀਓ – ਜਾਪਾਨ ਦੇ ਨਾਰਾ ਸ਼ਹਿਰ ‘ਚ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਭਾਸ਼ਨ ਕਰ ਰਹੇ ਸਨ ਕਿ ਉਹਨਾਂ  ਤੇ ਹਮਲਾ ਹੋ ਗਿਆ,  ਉਨ੍ਹਾਂ ਨੂੰ ਗੋਲ਼ੀ ਮਾਰੀ ਗਈ ਹੈ।  ਸ਼ਿੰਜੋ ਅਬੇ ਦੇ ਅਚਾਨਕ ਡਿੱਗਣ ਕਾਰਨ ਉੱਥੇ ਮੌਜੂਦ ਲੋਕਾਂ ਨੂੰ ਕੁਝ ਸਮਝ ਨਹੀਂ ਆਇਆ। ਪਰ ਇਸ ਦੌਰਾਨ ਕੁਝ ਲੋਕਾਂ ਨੇ ਉੱਥੇ ਗੋਲ਼ੀ ਚੱਲਣ ਦੀ ਆਵਾਜ਼ ਸੁਣੀ ਸੀ। ਗੋਲ਼ੀ ਸ਼ਿੰਜੋ ਆਬੇ ਦੀ ਛਾਤੀ ‘ਚ ਲੱਗੀ ਹੈ, ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਅਬੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਕਿਉਂਕਿ ਉਨ੍ਹਾਂ ਦਾ ਕਾਫੀ ਖੂਨ ਵਹਿ ਗਿਆ ਸੀ। ਹਮਲੇ ਤੋਂ ਬਾਅਦ ਦੀਆਂ ਕੁਝ ਵੀਡੀਓ ਵੀ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਉੱਥੇ ਭਗਦੜ ਦੀ ਹਾਲਤ ਸਾਫ਼ ਵੇਖੀ ਜਾ ਸਕਦੀ ਹੈ।

ਖਬਰ ਆ ਰਹੀ ਹੈ ਕਿ ਸ਼ਿੰਜੋ ਅਬੇ ‘ਤੇ ਹਮਲਾ ਕਰਨ ਵਾਲੇ ਵਿਅਕਤੀ ਦੀ ਪਛਾਣ ਹੋ ਗਈ ਹੈ। ਰਾਇਟਰਜ਼ ਨੇ ਜਾਪਾਨ ਟਾਈਮਜ਼ ਦੀ ਇਕ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਦੋਸ਼ੀ ਦਾ ਨਾਂ ਯਾਮਾਗਾਮੀ ਟੇਤਸੁਯਾ ਹੈ। ਉਸ ਦੀ ਉਮਰ 41 ਸਾਲ ਹੈ। ਦੋਸ਼ੀ ਸੈਲਫ ਡਿਫੈਂਸ ਦਾ ਮੈਂਬਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਸਾਬਕਾ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਕੋਲੋਂ ਬੰਦੂਕ ਜ਼ਬਤ ਕਰ ਲਈ ਗਈ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਹਮਲਾਵਰ ਨੇ ਅਬੇ ‘ਤੇ ਹਮਲੇ ਦੇ ਕਾਰਨ ਦਾ ਖੁਲਾਸਾ ਕੀਤਾ ਹੈ। ਹਮਲਾਵਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੋਂ ਨਾਖੁਸ਼ ਸੀ ਅਤੇ ਉਸਨੂੰ ਮਾਰਨਾ ਚਾਹੁੰਦਾ ਸੀ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਇਸ ਹਮਲੇ ਨੂੰ ‘ਵਹਿਸ਼ਤ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸ਼ਿਦਾ ਨੇ ਦੱਸਿਆ ਕਿ ਇਸ ਸਮੇਂ ਡਾਕਟਰਾਂ ਦੀ ਟੀਮ ਸ਼ਿੰਜੋ ਆਬੇ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹ ਭਾਵੁਕ ਵੀ ਹੋ ਗਏ। ਉਨ੍ਹਾਂ ਕਿਹਾ ਕਿ ਸ਼ਿੰਜੋ ਜਲਦੀ ਠੀਕ ਹੋ ਜਾਣਗੇ। ਇਹ ਹਮਲਾ ਵਹਿਸ਼ੀ ਹੈ। ਜ਼ਿਕਰਯੋਗ ਹੈ ਕਿ ਸ਼ਿੰਜੋ ਅਬੇ ਨੇ ਸਾਲ 2020 ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਅਜਿਹਾ ਕੀਤਾ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

 ਭਾਰਤ ਚ ਸ਼ਿੰਜੋ ਆਬੇ ਲਈ ਪ੍ਰਾਰਥਨਾਵਾਂ

ਸ਼ਿੰਜੋ ਆਬੇ ‘ਤੇ ਹਮਲੇ ਨੂੰ ਲੈ ਕੇ ਭਾਰਤ ਵਿੱਚ ਵੀ ਅਫਸੋਸ ਦਾ ਮਹੌਲ ਹੈ ਅਤੇ ਉਹਨਾਂ ਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਸ਼ਿੰਜੋ ਅਬੇ ਦਾ ਭਾਰਤ ਨਾਲ ਡੂੰਘਾ ਸਬੰਧ ਹੈ। ਅਬੇ ‘ਤੇ ਹਮਲੇ ਤੋਂ ਬਾਅਦ ਭਾਰਤ ਤੋਂ ਲਗਾਤਾਰ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਕ ਨੇ ਇਸ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਅਬੇ ‘ਤੇ ਹਮਲੇ ਬਾਰੇ ਟਵੀਟ ਕੀਤਾ ਹੈ। ਮੋਦੀ ਨੇ ਟਵੀਟ ਕੀਤਾ, ”ਮੇਰੇ ਪਿਆਰੇ ਦੋਸਤ ਸ਼ਿੰਜੋ ਅਬੇ ‘ਤੇ ਹੋਏ ਹਮਲੇ ਤੋਂ ਬਹੁਤ ਦੁਖੀ ਹਾਂ। ਸਾਡੀਆਂ ਪ੍ਰਾਰਥਨਾਵਾਂ ਉਨ੍ਹਾਂ, ਉਨ੍ਹਾਂ ਦੇ ਪਰਿਵਾਰ ਅਤੇ ਜਾਪਾਨ ਦੇ ਲੋਕਾਂ ਨਾਲ ਹਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ‘ਤੇ ਹੋਏ ਦੁਖਦਾਈ ਹਮਲੇ ਤੋਂ ਮੇਰੇ ਦੋਸਤ ਨੂੰ ਡੂੰਘਾ ਸਦਮਾ ਲੱਗਾ ਹੈ। ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਸ਼ਿੰਜੋ ਅਬੇ ‘ਤੇ ਹੋਏ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਮੈਂ ਇਹ ਖ਼ਬਰ ਸੁਣ ਕੇ ਹੈਰਾਨ ਹਾਂ, ਅਬੇ ਨੇ ਭਾਰਤ-ਜਾਪਾਨ ਸਬੰਧਾਂ ਨੂੰ ਡੂੰਘਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੈਂ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ। ਪਰਿਵਾਰ ਪ੍ਰਤੀ ਮੇਰੀ ਸੰਵੇਦਨਾ ਹੈ।

Comment here