ਅਪਰਾਧਖਬਰਾਂਚਲੰਤ ਮਾਮਲੇ

ਜਬਰ-ਜ਼ਿਨਾਹ ਮਾਮਲਾ-ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ-ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਰਅਸਲ ਸਿਮਰਜੀਤ ਬੈਂਸ ਨੇ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਪਾਈ ਸੀ, ਜਿਸ ‘ਤੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ।
ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਹੈ। ਦੱਸਣਯੋਗ ਹੈ ਕਿ ਪਹਿਲਾਂ ਲੁਧਿਆਣਾ ਅਦਾਲਤ ‘ਚ ਸਿਮਰਜੀਤ ਬੈਂਸ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।
ਦੱਸਣਯੋਗ ਹੈ ਕਿ ਇਹ ਮਾਮਲਾ ਲੁਧਿਆਣਾ ਦੀ ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦਾ ਹੈ। ਔਰਤ ਨੇ ਸਿਮਰਜੀਤ ਬੈਂਸ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਏ ਹਨ। ਪੀੜਤ ਔਰਤ ਨੇ ਸਿਮਰਜੀਤ ਸਿੰਘ ਬੈਂਸ ਸਮੇਤ 7 ਲੋਕਾਂ ‘ਤੇ ਜਬਰ-ਜ਼ਿਨਾਹ ਕਰਨ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਜੁਲਾਈ, 2021 ‘ਚ ਲੁਧਿਆਣਾ ‘ਚ ਕਥਿਤ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ।

Comment here