ਅਪਰਾਧਸਿਆਸਤਖਬਰਾਂ

ਜਬਰ ਜਿਨਾਹ ਮਾਮਲੇ ਚ ਸੁਪਰੀਮ ਕੋਰਟ ਵਲੋਂ ਬੈਂਸ ਦੀ ਗ੍ਰਿਫ਼ਤਾਰੀ ‘ਤੇ ਰੋਕ

ਲੁਧਿਆਣਾ :  ਲੁਧਿਆਣਾ ਦੇ ਆਤਮਨਗਰ ਤੋਂ ਲੰਮੇ ਸਮੇਂ ਤੋਂ ਵਿਧਾਇਕ ਰਹਿੰਦੇ ਆ ਰਹੇ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਤੇ ਸੁਪਰੀਮ ਕੋਰਟ ਵੱਲੋਂ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਬੈਂਸ ਦੀ ਗ੍ਰਿਫ਼ਤਾਰੀ ‘ਤੇ ਵੀਰਵਾਰ ਤਕ ਲਈ ਰੋਕ ਲਗਾ ਦਿੱਤੀ ਹੈ। ਦੱਸਣਯੋਗ ਹੈ ਕੇ ਬੈਂਸ ‘ਤੇ 44 ਸਾਲਾ ਔਰਤ ਨਾਲ ਜਬਰ ਜਨਾਹ ਕਰਨ ਦਾ ਮਾਮਲੇ ‘ਚ ਗ਼ੈਰ-ਜ਼ਮਾਨਤੀ ਵਰੰਟ ਜਾਰੀ ਕੀਤੇ ਗਏ ਸਨ। ਇਸ ਮਾਮਲੇ ‘ਚ ਅਗਲੀ ਸੁਣਵਾਈ ਹੁਣ 3 ਫਰਵਰੀ ਨੂੰ ਹੋਣੀ ਹੈ। ਬੈਂਸ ਨੇ ਸੁਪਰੀਮ ਕੋਰਟ ‘ਚ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ ਜਿਸਤੋਂ ਬਾਅਦ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਦੀ ਦਲੀਲ ਤੇ ਇਹ ਇਹ ਫ਼ੈਸਲਾ ਸੁਣਾਇਆ ਗਿਆ ਹੈ। ਚੀਫ ਜਸਟਿਸ ਆਫ ਇੰਡੀਆ ਐੱਨਵੀ ਰਮਨਾ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਇਹ ਹੁਕਮ ਜਾਰੀ ਕੀਤੇ।

Comment here