ਸਿਆਸਤਖਬਰਾਂਦੁਨੀਆ

ਜਲਦੀ ਹੀ ਤਾਲਿਬਾਨੀ ਵਿਦੇਸ਼ ਮੰਤਰੀ ਜਾ ਸਕਦੇ ਨੇ ਪਾਕਿਸਤਾਨ

ਇਮਰਾਨ ਸਰਕਾਰ ਨੇ ਦਿੱਤਾ ਹੈ ਸੱਦਾ

ਕਾਬੁਲ-ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਕਾਰਜਕਾਰੀ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਜਲਦ ਹੀ ਪਾਕਿਸਤਾਨ ਦਾ ਦੌਰਾ ਕਰਨਗੇ। ਅਸਲ ਚ ਪਾਕਿਸਤਾਨ ਦੀ ਸਰਕਾਰ ਨੇ ਇਹ ਸੱਦਾ ਦਿੱਤਾ ਸੀ।  ਇਹ ਪਹਿਲੀ ਵਾਰ ਹੈ ਜਦੋਂ ਕਿਸੇ ਦੇਸ਼ ਨੇ ਅਧਿਕਾਰਤ ਤੌਰ ‘ਤੇ ਤਾਲਿਬਾਨ ਸਰਕਾਰ ਦੇ ਕਿਸੇ ਮੰਤਰੀ ਨੂੰ ਇੱਥੇ ਆਉਣ ਦਾ ਸੱਦਾ ਦਿੱਤਾ ਹੈ। ਅਕਤੂਬਰ ਦੇ ਅੰਤ ‘ਚ ਅਫ਼ਗਾਨਿਸਤਾਨ ‘ਚ ਤਾਲਿਬਾਨ ਸਰਕਾਰ ਦੇ ਗਠਨ ਤੋਂ ਬਾਅਦ ਪਾਕਿਸਤਾਨ ‘ਚ ਅਫ਼ਗਾਨ ਦੂਤਾਵਾਸ ਲਈ ਅੰਤਰਿਮ ਮੁਖੀ ਨਿਯੁਕਤ ਕੀਤਾ ਗਿਆ। ਅਫ਼ਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਅਤੇ ਇੱਥੇ ਆਪਣੀ ਸਰਕਾਰ ਬਣਨ ਤੋਂ ਬਾਅਦ ਪਾਕਿਸਤਾਨ ਨੇ ਅਫ਼ਗਾਨਿਸਤਾਨ ਨੂੰ ਮਨੁੱਖੀ ਆਧਾਰ ‘ਤੇ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਵਿਚ ਖਾਣ ਪੀਣ ਦੀਆਂ ਵਸਤੂਆਂ ਅਤੇ ਦਵਾਈਆਂ ਸ਼ਾਮਲ ਹਨ। ਤਾਲਿਬਾਨ ਨੇ 15 ਅਗਸਤ 2021 ਨੂੰ ਕਾਬੁਲ ‘ਤੇ ਕਬਜ਼ਾ ਕਰ ਲਿਆ। ਕਾਬੁਲ ‘ਤੇ ਕਬਜ਼ਾ ਕਰਨ ਤੋਂ ਇਕ ਮਹੀਨੇ ਬਾਅਦ ਤਾਲਿਬਾਨ ਨੇ ਇੱਥੇ ਆਪਣੀ ਸਰਕਾਰ ਬਣਾਈ। ਅਕਤੂਬਰ ਵਿਚ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਫ਼ਗਾਨਿਸਤਾਨ ਦਾ ਦੌਰਾ ਕੀਤਾ ਸੀ ਅਤੇ ਤਾਲਿਬਾਨ ਸਰਕਾਰ ਦੇ ਮੰਤਰੀਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕੁਰੈਸ਼ੀ ਨੇ ਅਫ਼ਗਾਨਿਸਤਾਨ ਦੀ ਨਵੀਂ ਸਰਕਾਰ ਨੂੰ ਮਨੁੱਖੀ ਆਧਾਰ ‘ਤੇ 218 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੀ ਸਥਿਤੀ ਬਹੁਤ ਖਰਾਬ ਹੈ। ਇਸ ਲਈ ਪਾਕਿਸਤਾਨ ਹਰ ਸੰਭਵ ਮਦਦ ਲਈ ਤਿਆਰ ਹੈ। ਸਪੁਤਨਿਕ ਮੁਤਾਬਕ ਪਾਕਿਸਤਾਨ ਨੇ ਨਾ ਸਿਰਫ਼ ਤਾਲਿਬਾਨ ਸਰਕਾਰ ਨਾਲ ਸਬੰਧ ਮਜ਼ਬੂਤ ​​ਕਰਨ ਲਈ ਅਫ਼ਗਾਨਿਸਤਾਨ ਲਈ ਆਪਣੀ ਹਵਾਈ ਸੇਵਾ ਸ਼ੁਰੂ ਕੀਤੀ ਸਗੋਂ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਵਧਾਉਣ ਲਈ ਵੀ ਕਦਮ ਚੁੱਕੇ। ਪਾਕਿਸਤਾਨ ਵੀ ਲਗਾਤਾਰ ਅਪੀਲ ਕਰ ਰਿਹਾ ਹੈ ਕਿ ਦੁਨੀਆ ਨੂੰ ਤਾਲਿਬਾਨ ਨਾਲ ਬਿਹਤਰ ਸਬੰਧ ਬਣਾਉਣੇ ਚਾਹੀਦੇ ਹਨ।

Comment here