ਜਲਾਲਾਬਾਦ-ਇਥੋਂ ਦੇ ਇਲਾਕੇ ‘ਚੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਪਿੰਡ ਭੰਬਾ ਵੱਟੂ ਨੇੜਿਓਂ ਸਰਹੱਦੀ ਖੇਤਾਂ ‘ਚੋਂ 2 ਕਿੱਲੋ 120 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। 1 ਪਿਸਤੌਲ ਵੀ ਬਿਨਾ ਮੈਗਜ਼ੀਨ ਦੇ ਬਰਾਮਦ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਦੀ ਦੱਸੀ ਜਾ ਰਹੀ ਹੈ। ਖੇਪ ਪਾਕਿਸਤਾਨ ਤੋਂ ਭਾਰਤ ਆਈ ਦੱਸੀ ਜਾ ਰਹੀ ਹੈ। ਜੋ ਕਿ ਡਰੋਨ ਰਾਹੀਂ ਭਾਰਤ ਭੇਜਣ ਦੀ ਕੋਸ਼ਿਸ਼ ਕੀਤੀ ਗਈ। ਬੀਐੱਸਐੱਫ ਦੇ ਸਹਿਯੋਗ ਨਾਲ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।
Comment here