ਜਲੰਧਰ-ਕੈਨੇਡਾ ਦੇ ਸੂਬੇ ਅਲਬਰਟਾ ਵਿਚ ਨਵੀਂ ਬਣੀ ਸਰਕਾਰ ਵਿਚ ਜਲੰਧਰ ਨਾਲ ਸਬੰਧਤ ਲੜਕੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਕ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਉਸ ਦੀ ਨਿਯੁਕਤੀ ਨਾਲ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਰਾਜਨ ਸਾਹਨੀ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਵਡਾਲਾ ਵਿੱਚ ਹੋਇਆ ਸੀ ਅਤੇ ਉਹ ਲੰਬੇ ਸਮੇਂ ਤੋਂ ਆਪਣੇ ਮਾਤਾ-ਪਿਤਾ ਨਾਲ ਕੈਨੇਡਾ ਦੇ ਅਲਬਰਟਾ ਵਿੱਚ ਰਹਿਣ ਤੋਂ ਬਾਅਦ ਰਾਜਨੀਤੀ ਵਿੱਚ ਸ਼ਾਮਲ ਹੋਏ ਹਨ। ਉਹ ਅਲਬਰਟਾ ਦੇ ਮੁੱਖ ਮੰਤਰੀ ਦੀ ਦੌੜ ਵਿੱਚ ਵੀ ਸੀ, ਪਰ ਉਹ ਪਿੱਛੇ ਰਹਿ ਗਈ ਅਤੇ ਡੇਨੀਅਲ ਸਮਿਥ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਣ ਗਏ। ਬਲਦੇਵ ਸਿੰਘ ਗਰੇਵਾਲ ਨੇ ਕਿਹਾ ਕਿ ਰਾਜਨ ਸਾਹਨੀ ਕੋਲ ਅਹਿਮ ਅਹੁਦਾ ਹੈ ਅਤੇ ਖਾਸ ਕਰਕੇ ਇਮੀਗ੍ਰੇਸ਼ਨ ਵਿਭਾਗ ਵਿੱਚ ਹੋਣ ਕਰ ਕੇ ਉਨ੍ਹਾਂ ਦੇ ਸਹਿਯੋਗ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕਦਾ ਹੈ।
Comment here