ਅਪਰਾਧਸਿਆਸਤਖਬਰਾਂ

ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਵੱਲੋਂ ਖੁਦਕਸ਼ੀ

ਜਲੰਧਰ-ਨਗਰ ਨਿਗਮ ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਮਗਰੋਂ ਹਾਲਤ ਵਿਗੜਨ ਉਤੇ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਕੀਤੀ। ਇਸ ਸਬੰਧੀ ਪੁਲਿਸ ਨੂੰ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ਵਿਚ ਸੁਸ਼ੀਲ ਕਾਲੀਆ ਨੇ ਕੁੱਝ ਲੋਕਾਂ ਨਾਲ ਪੈਸਿਆਂ ਦੇ ਲੈਣ-ਦੇਣ ਦੀ ਗੱਲ ਕਹੀ ਹੈ। ਕਾਲੀਆ ਨੇ ਲਿਖਿਆ ਹੈ ਕਿ ਭਾਜਪਾ ਦੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਤੇ ਹੋਰ ਕਈਆਂ ਨੂੰ ਉਸ ਨੇ ਪੈਸੇ ਦਿੱਤੇ ਸਨ ਪਰ ਉਕਤ ਵਿਅਕਤੀ ਉਸ ਨੂੰ ਬਲੈਕਮੇਲ ਕਰਦੇ ਸਨ। ਥਾਣਾ ਡਿਵੀਜ਼ਨ ਨੰਬਰ-1 ਦੇ ਮੁਖੀ ਜਤਿੰਦਰ ਕੁਮਾਰ ਨੇ ਕਿਹਾ ਕਿ ਸੁਸ਼ੀਲ ਕਾਲੀਆ ਦਾ ਇਕ ਖ਼ੁਦਕੁਸ਼ੀ ਨੋਟ ਮਿਲਿਆ ਹੈ ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਉੱਧਰ, ਇਸ ਸਬੰਧੀ ਭਾਜਪਾ ਦੇ ਵਿਧਾਇਕ ਕੇ.ਡੀ. ਭੰਡਾਰੀ ਨੇ ਕਿਹਾ ਕਿ ਉਹ ਸੁਸ਼ੀਲ ਕਾਲੀਆ ਨੂੰ ਕਾਫੀ ਸਾਲਾਂ ਤੋਂ ਨਹੀਂ ਮਿਲੇ ਹਨ ਤੇ ਉਨ੍ਹਾਂ ’ਤੇ ਲੱਗੇ ਦੋਸ਼ ਗਲਤ ਹਨ।

Comment here