ਅਪਰਾਧਸਿਆਸਤਖਬਰਾਂ

ਜਵਾਨਾਂ ਦੀ ਬੱਸ ਤੇ ਅੱਤਵਾਦੀ ਹਮਲਾ

ਸ੍ਰੀਨਗਰ-ਜੰਮੂ-ਕਸ਼ਮੀਰ ਤੋਂ ਦੁਖਦ ਖਬਰ ਆ ਰਹੀ ਹੈ, ਜਿਥੇ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਆਰਮਡ ਪੁਲਿਸ ਦੇ ਜਵਾਨਾਂ ਨੂੰ ਲਿਜਾ ਰਹੀ ਇਕ ਬੱਸ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ’ਚ  3 ਪੁਲਸ ਮੁਲਾਜ਼ਮ ਸ਼ਹੀਦ ਹੋ ਗਏ ਤੇ 11 ਜ਼ਖ਼ਮੀ ਹੋ ਗਏ ਹਨ, ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।  ਅੱਤਵਾਦੀਆਂ ਨੇ ਸ੍ਰੀਨਗਰ ਦੇ ਪੰਥਾਚੌਕ ਨੇੜੇ ਸਥਿਤ ਜ਼ੇਬਨ ’ਚ ਜਿਸ ਬੱਸ ’ਤੇ ਹਮਲਾ ਕੀਤਾ ਹੈ, ਉਸ ’ਚ ਜੰਮੂ-ਕਸ਼ਮੀਰ ਆਰਮਡ ਪੁਲਿਸ ਦੀ ਨੌਂਵੀਂ ਬਟਾਲੀਅਨ ਦੇ ਜਵਾਨ ਸਵਾਰ ਸਨ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਸ਼੍ਰੀਨਗਰ ਦੇ ਰੰਗਰੇਥ ਇਲਾਕੇ ’ਚ ਹੋਏ ਮੁਕਾਬਲੇ ’ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਦਰਅਸਲ, ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਸ਼੍ਰੀਨਗਰ ਦੇ ਰੰਗਰੇਥ ’ਚ ਅੱਤਵਾਦੀਆਂ ਦੀ ਮੌਜੂਦਗੀ ਦੇਖੀ ਗਈ ਹੈ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ, ਜਿਥੇ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਜਵਾਬ ’ਚ ਅੱਤਵਾਦੀ ਮਾਰੇ ਗਏ।

Comment here