ਸਿਆਸਤਖਬਰਾਂ

ਜਵਾਨਾਂ ਨੇ ‘ਭਾਰਤ ਮਾਤਾ ਦੀ ਜੈ’ ਨਾਅਰੇ ਨਾਲ ਮਨਾਈ ਲੋਹੜੀ

ਬਾਰਾਮੂਲਾ-ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਉਣ ਦੇ ਨਾਲ ਲੋਹੜੀ ਮਨਾਈ ਅਤੇ ਦੇਸ਼ ਵਾਸੀਆਂ ਨੂੰ ਇਸ ਤਿਉਹਾਰ ਦੀ ਵਧਾਈ ਵੀ ਦਿੱਤੀ। ਬਾਅਦ ‘ਚ ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਾਂਸ ਵੀ ਕੀਤਾ। ਉੱਥੇ ਹੀ ਜੰਮੂ ਕਸ਼ਮੀਰ ਦੇ ਹੀ ਬਾਰਾਮੂਲਾ ਜ਼ਿਲ੍ਹੇ ‘ਚ ਐੱਲ.ਓ.ਸੀ. (ਕੰਟਰੋਲ ਰੇਖਾ) ਕੋਲ ਫ਼ੌਜ ਦੇ ਜਵਾਨਾਂ ਨੇ ਹੀ ਲੋਹੜੀ ਦਾ ਤਿਉਹਾਰ ਡਾਂਸ ਕਰ ਕੇ ਮਨਾਇਆ। ਵੀਡੀਓ ‘ਚ ਫ਼ੌਜ ਦੇ ਜਵਾਨ ਕਈ ਗੀਤਾਂ ‘ਤੇ ਡਾਂਸ ਕਰਦੇ ਨਜ਼ਰ ਆਏ। ਇਸ ਤੋਂ ਇਲਾਵਾ ਪੱਛਮੀ ਬੰਗਾਲ ਦੇ ਕੂਚਬਿਹਾਰ ‘ਚ ਵੀ 192 ਬਟਾਲੀਅਨ ਦੇ ਬੀ.ਐੱਸ.ਐੱਫ. ਜਵਾਨਾਂ ਨੇ ਲੋਹੜੀ ਮਨਾਈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਹੜੀ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਾਰੀਆਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਨੇ ਇਕ ਟਵੀਟ ‘ਚ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ। ਮੈਂ ਸਾਰਿਆਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਇਹ ਵਿਸ਼ੇਸ਼ ਦਿਨ ਸਾਡੇ ਸਮਾਜ ‘ਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ।

Comment here