ਨਵੀਂ ਦਿੱਲੀ-ਵਿਸ਼ੇਸ਼ ਚਾਰਟਰਡ ਜਹਾਜ਼ ਰਾਹੀਂ ਕਾਬੁਲ ਤੋਂ ਹਿੰਦੂ ਧਰਮ ਦੇ ਧਾਰਮਿਕ ਗ੍ਰੰਥ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਮਰਿਆਦਾ ਸਹਿਤ ਨਵੀਂ ਦਿੱਲੀ ਲਿਆਂਦੇ ਗਏ, ਇਸ ਦੀ ਜਾਣਕਾਰੀ ਭਾਰਤ ਦੇ ਕੇਂਦਰੀ ਆਵਾਸ ਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਪੁਰੀ ਨੇ ਟਵੀਟ ਕਰਕੇ ਦਿੱਤੀ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਾਬੁਲ ਦੇ ਅਸਮਾਯਾ ਮੰਦਿਰ ਤੋਂ ਸ਼੍ਰੀਮਦ ਭਗਵਦ ਗੀਤਾ, ਸ਼੍ਰੀ ਰਾਮਚਰਿੱਤ ਮਾਨਸ, ਹੋਰ ਪਵਿੱਤਰ ਹਿੰਦੂ ਗ੍ਰੰਥਾਂ, ਦੁਰਲੱਭ ਹੱਥ-ਲਿਖਤਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਵਿੱਤਰ ਸਰੂਪਾਂ ਨੂੰ ਵੀ ਸਿੱਖ ਸੰਗਤ ਦੇ ਮੈਂਬਰਾਂ ਤੇ ਹਿੰਦੂ ਸ਼ਰਧਾਲੂਆਂ ਵੱਲੋਂ ਇਕ ਵਿਸ਼ੇਸ਼ ਉਡਾਣ ਰਾਹੀਂ ਭਾਰਤ ਵਾਪਸ ਲਿਆਂਦਾ ਗਿਆ। ਇਸ ਦੌਰਾਨ ਭਾਜਪਾ ਦੇ ਪ੍ਰਧਾਨ ਜੇ. ਪੀ. ਨੱਡਾ, ਹਰਦੀਪ ਪੁਰੀ, ਮਨਜਿੰਦਰ ਸਿਰਸਾ ਤੇ ਹੋਰ ਭਾਜਪਾ ਆਗੂਆਂ ਨੇ ਇਨ੍ਹਾਂ ਪਵਿੱਤਰ ਹਿੰਦੂ ਤੇ ਸਿੱਖ ਧਰਮ ਦੇ ਧਾਰਮਿਕ ਗ੍ਰੰਥਾਂ ਦੇ ਦਰਸ਼ਨ ਕੀਤੇ। ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ’ਚ ਫਸੇ 110 ਭਾਰਤੀਆਂ ਤੇ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਸ਼ੁੱਕਰਵਾਰ ਵਿਸ਼ੇਸ਼ ਚਾਰਟਰਡ ਜਹਾਜ਼ ਰਾਹੀਂ ਕਾਬੁਲ ਤੋਂ ਨਵੀਂ ਦਿੱਲੀ ਲਿਆਂਦਾ ਗਿਆ ਹੈ।
Comment here