ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਜ਼ਮੀਨ ਸੌਦੇ ਘੋਟਾਲੇ ਚ ਤ੍ਰਿਪਤ ਬਾਜਵਾ ਖਿਲਾਫ ਹੋਵੇਗੀ ਕਾਰਵਾਈ

ਚੰਡੀਗੜ੍ਹ- ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਕਾਂਗਰਸ ਦੇ ਸਾਬਕਾ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਰਾਡਾਰ ‘ਤੇ ਹਨ। ਉਨ੍ਹਾਂ ਸਮੇਤ 2 ਆਈਏਐਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ‘ਤੇ ਅੰਮ੍ਰਿਤਸਰ ‘ਚ ਜ਼ਮੀਨ ਦੇ ਸੌਦੇ ‘ਚ 28 ਕਰੋੜ ਦੀ ਧੋਖਾਧੜੀ ਦਾ ਦੋਸ਼ ਹੈ। ਮੌਜੂਦਾ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਵਿਚ ਸਾਬਕਾ ਮੰਤਰੀਆਂ ਅਤੇ 2 ਆਈ.ਏ.ਐਸ ਦੇ ਨਾਂ ਆਉਣ ਕਾਰਨ ਕਾਰਵਾਈ ਕਰਨਾ ਮੇਰੇ ਅਧਿਕਾਰ ਖੇਤਰ ਵਿਚ ਨਹੀਂ ਹੈ। ਇਸ ਲਈ ਇਸ ਨੂੰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਹੈ। ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਵਿਚ ਜ਼ਮੀਨ ਅਲਫ਼ਾ ਇੰਟਰਨੈਸ਼ਨਲ ਨੂੰ ਵੇਚ ਦਿੱਤੀ ਸੀ। ਸਰਕਾਰ ਬਣਦਿਆਂ ਹੀ ਇਸ ਵਿਕਰੀ ਵਿਚ ਕਰੋੜਾਂ ਦੀ ਧੋਖਾਧੜੀ ਦਾ ਸ਼ੱਕ ਜਤਾਇਆ ਗਿਆ ਸੀ। ਉਹਨਾਂ ਨੇ 20 ਮਈ ਨੂੰ ਇਸ ਦੀ 3 ਮੈਂਬਰੀ ਜਾਂਚ ਟੀਮ ਬਣਾਈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਇਸ ਨੂੰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਸੀ। ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਸਰਕਾਰ ਨੇ 10 ਮਾਰਚ ਨੂੰ ਚੋਣ ਨਤੀਜੇ ਆਉਂਦੇ ਹੀ ਸਰਕਾਰ ਹਟ ਗਈ ਸੀ। 11 ਮਾਰਚ ਦੀ ਸਵੇਰ ਨੂੰ ਕਾਂਗਰਸ ਸਰਕਾਰ ਦੇ ਸੀਐਮ ਚਰਨਜੀਤ ਚੰਨੀ ਨੇ ਅਸਤੀਫਾ ਦੇ ਦਿੱਤਾ ਸੀ। ਇਸ ਦੇ ਬਾਵਜੂਦ ਮੰਤਰੀ ਨੇ ਉਸੇ ਦਿਨ ਫਾਈਲ ‘ਤੇ ਦਸਤਖ਼ਤ ਕਰ ਦਿੱਤੇ। ਉਸ ਸਮੇਂ ਵੀ ਚੋਣ ਜ਼ਾਬਤਾ ਲਾਗੂ ਸੀ। ਸਵਾਲ ਇਹ ਹੈ ਕਿ ਜਿਹੜੀ ਫਾਈਲ 4-5 ਸਾਲ ਘੁੰਮਦੀ ਰਹੀ, ਉਸ ‘ਤੇ ਇੰਨੀ ਜਲਦੀ ਦਸਤਖ਼ਤ ਕਿਵੇਂ ਹੋ ਗਏ। ਦੂਜੇ ਪਾਸੇ ਬਾਜਵਾ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੂੰ ਕੋਈ ਇਤਰਾਜ਼ ਹੁੰਦਾ ਤਾਂ ਤੁਸੀਂ ਰਜਿਸਟਰੀ ਬੰਦ ਕਰਵਾ ਦਿੰਦੇ। ਬੇਲੋੜੇ ਦੋਸ਼ ਲਾਏ ਜਾ ਰਹੇ ਹਨ।

Comment here