ਵਾਸ਼ਿੰਗਟਨ-ਬੀਤੇ ਦਿਨੀਂ ਅਮਰੀਕਾ ਦੇ ਜਾਰਜੀਆ ਸੂਬੇ ਵਿਚ ਫੋਰਟ ਵੈਲੀ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀ ਕੈਂਪਸ ਨੇੜੇ ਗੋਲੀਬਾਰੀ ਦੀ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ,‘‘ਜਾਰਜੀਆ ਬਿਊਰੋ ਆਫ਼ ਇਨਵੈਸਟੀਗੇਸ਼ਨ (ਜੀਬੀਆਈ) ਫੋਰਟ ਵੈਲੀ, ਜੀਏ ਕੈਂਪਸ ਪਾਰਟੀ ਵਿੱਚ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੀ ਹੈ।” ਕੁੱਲ ਅੱਠ ਲੋਕਾਂ ਨੂੰ ਗੋਲੀ ਮਾਰੀ ਗਈ ਸੀ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।”
ਮ੍ਰਿਤਕ ਫੋਰਟ ਵੈਲੀ ਸਟੇਟ ਯੂਨੀਵਰਸਿਟੀ ਦਾ ਵਿਦਿਆਰਥੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸੱਤ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਂਚਕਰਤਾਵਾਂ ਨੇ ਗੋਲੀ ਚਲਾਉਣ ਵਾਲਿਆਂ ਦੀ ਪਛਾਣ ਕਰਨ ਲਈ ਲੋਕਾਂ ਤੋਂ ਮਦਦ ਮੰਗੀ ਹੈ। ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਗੋਲੀਬਾਰੀ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਇਮਾਰਤ ਨੂੰ ਬੰਦ ਕਰ ਦਿੱਤਾ ਗਿਆ ਹੈ।
ਜਾਰਜੀਆ ਚ ਯੂਨੀਵਰਸਿਟੀ ਕੈਂਪਸ ਨੇੜੇ ਗੋਲੀਬਾਰੀ, ਇੱਕ ਦੀ ਮੌਤ

Comment here