ਸਿਆਸਤਖਬਰਾਂਚਲੰਤ ਮਾਮਲੇ

ਜਿਨਸੀ ਸ਼ੋਸ਼ਣ ਮਾਮਲੇ : ਸੰਦੀਪ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਮੁਲਤਵੀ

ਚੰਡੀਗੜ੍ਹ-ਜੂਨੀਅਰ ਕੋਚ ਜਿਨਸੀ ਸ਼ੋਸ਼ਣ ਮਾਮਲੇ ‘ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਸੁਣਵਾਈ ਹੋਈ। ਸੰਦੀਪ ਸਿੰਘ ਨੂੰ ਅੱਜ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ। ਇਸ ਮਾਮਲੇ ਵਿੱਚ ਜੂਨੀਅਰ ਮਹਿਲਾ ਕੋਚ ਦੇ ਵਕੀਲ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਮੰਤਰੀ ਵੱਲੋਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਨਹੀਂ ਦਿੱਤੀ ਗਈ ਹੈ।
ਦਰਅਸਲ, ਜੂਨੀਅਰ ਮਹਿਲਾ ਕੋਚ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਮੁਲਜ਼ਮ ਸੰਦੀਪ ਸਿੰਘ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਉਪਲਬਧ ਨਹੀਂ ਕਰਵਾਈ ਗਈ ਸੀ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੇ ਇਸ ਨੂੰ ਮੁਹੱਈਆ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਕਾਪੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਅਜਿਹੇ ‘ਚ ਅਦਾਲਤ ਨੇ ਮਾਮਲੇ ਦੀ ਸੁਣਵਾਈ 14 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ‘ਚ ਜੂਨੀਅਰ ਕੋਚ ਜਿਨਸੀ ਸ਼ੋਸ਼ਣ ਮਾਮਲੇ ‘ਚ ਸੰਦੀਪ ਸਿੰਘ ਨੇ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਚਾਰਜਸ਼ੀਟ ਵਿੱਚ ਸੰਦੀਪ ਸਿੰਘ ਬਾਰੇ ਕਈ ਖੁਲਾਸੇ ਹੋਏ ਸਨ ਅਤੇ ਇਹ ਵੀ ਦੱਸਿਆ ਗਿਆ ਸੀ ਕਿ ਸੰਦੀਪ ਸਿੰਘ ਕਈ ਗੱਲਾਂ ਬਾਰੇ ਝੂਠ ਬੋਲ ਰਹੇ ਸੀ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੀ ਸਿਆਸਤ ਸਿਖਰਾਂ ‘ਤੇ ਪਹੁੰਚ ਗਈ ਹੈ। ਵਿਰੋਧੀ ਧਿਰ ਦੇ ਆਗੂ ਲਗਾਤਾਰ ਸੰਦੀਪ ਸਿੰਘ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਹਨ।

Comment here