ਸਿਆਸਤਖਬਰਾਂਚਲੰਤ ਮਾਮਲੇ

ਜਿੱਨਾਹ ਹਾਊਸ ਭੰਨ-ਤੋੜ ਮਾਮਲੇ ‘ਚ ਇਮਰਾਨ ਦੀ ਗ੍ਰਿਫ਼ਤਾਰ ਦੇ ਹੁਕਮ

ਲਾਹੌਰ-‘ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਮਰਾਨ ਖ਼ਾਨ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਪਾਕਿਸਤਾਨ ਦੀ ਇਕ ਅਦਾਲਤ ਨੇ ਲਾਹੌਰ ਕੋਰ ਕਮਾਂਡਰ ਦੀ ਰਿਹਾਇਸ਼ (ਜਿੱਨਾਹ ਹਾਊਸ) ਵਿਚ 9 ਮਈ ਨੂੰ ਹੋਈ ਭੰਨ-ਤੋੜ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੀ ਜਾਂਚ ਕਰਨ ਦੀ ਪੁਲਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ (70) ਨੂੰ ਇਸ ਮਹੀਨੇ ਦੇ ਸ਼ੁਰੂ ਵਿਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੰਜਾਬ ਸੂਬੇ ਦੀ ਅਟਕ ਜ਼ਿਲ੍ਹਾ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ।
‘ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਨੇ ਵੀਰਵਾਰ ਨੂੰ ਰਿਪੋਰਟ ਦਿੱਤੀ ਕਿ ਲਾਹੌਰ ਪੁਲਸ ਦੇ ਜਾਂਚ ਮੁਖੀ ਵੱਲੋਂ ਦਾਇਰ ਇਕ ਪਟੀਸ਼ਨ ਦੇ ਜਵਾਬ ਵਿਚ ਅੱਤਵਾਦ ਵਿਰੋਧੀ ਅਦਾਲਤ (ਏ. ਟੀ. ਸੀ.) ਨੇ 9 ਮਈ ਨੂੰ ਜਿੱਨਾਹ ਹਾਊਸ ਦੀ ਭੰਨ-ਤੋੜ ਦੇ ਸਬੰਧ ਵਿਚ ਖ਼ਾਨ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਜਾਂਚ ਦੀ ਪੁਲਸ ਨੂੰ ਮਨਜ਼ੂਰੀ ਦਿੱਤੀ ਹੈ। ਪੁਲਸ ਸੂਤਰਾਂ ਦੇ ਹਵਾਲੇ ਨਾਲ ਇਕ ਖ਼ਬਰ ਵਿਚ ਕਿਹਾ ਗਿਆ ਹੈ ਕਿ ਇਮਰਾਨ ਤੋਂ ਪੁੱਛਗਿੱਛ ਲਈ ਇਕ ਜਾਂਚ ਟੀਮ ਅਟਕ ਜੇਲ੍ਹ ਭੇਜੀ ਜਾਵੇਗੀ। ਜਾਂਚ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਅੱਗਜ਼ਨੀ ਮਾਮਲੇ ’ਚ ਫਿਲਹਾਲ ਇਮਰਾਨ ਦੀ ਗ੍ਰਿਫ਼ਤਾਰੀ ’ਤੇ ਰੋਕ ਰਹੇਗੀ।

Comment here