ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਜੇਲੇਂਸਕੀ ਦੀ ਹੱਤਿਆ ਲਈ ਰੂਸ ਨੇ ਸੈਂਕੜੇ ਧਾੜਵੀ ਭੇਜੇ

ਕੀਵ-ਰੂਸ ਅਤੇ ਯੂਕਰੇਨ ਜੰਗ ਚ ਰੂਸੀ ਫ਼ੌਜੀ ਪੂਰੀ ਤਾਕਤ ਨਾਲ ਕੀਵ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਜਿਸ ਤਰ੍ਹਾਂ ਦੀ ਸਥਿਤੀ ਬਣ ਰਹੀ ਹੈ, ਉਸ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਯੂਕਰੇਨ ਨੇ ਵੀ ਰੂਸ ਅੱਗੇ ਗੋਡੇ ਨਾ ਟੇਕਣ ਦਾ ਫ਼ੈਸਲਾ ਕਰ ਲਿਆ ਹੈ। ਇਸ ਦੌਰਾਨ ਬ੍ਰਿਟਿਸ਼ ਅਖਬਾਰ ‘ਦਿ ਟਾਈਮਜ਼’ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਰੂਸ ਯੂਕਰੇਨ ਦੇ ਰਾਸ਼ਟਰਪਤੀ ਦੀ ਹੱਤਿਆ ਕਰਨ ਦੀ ਤਿਆਰੀ ‘ਚ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਧਾਨੀ ਕੀਵ ‘ਚ 400 ਰੂਸੀ ਅੱਤਵਾਦੀ ਮੌਜੂਦ ਹਨ ਅਤੇ ਉਨ੍ਹਾਂ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਦੀ ਹੱਤਿਆ ਕਰਨ ਲਈ ਭੇਜਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਯੂਕਰੇਨ ਵਿੱਚ ਰੂਸ ਦਾ ਹਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਰੂਸੀ ਫੌਜ ਨੇ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਕਬਜ਼ਾ ਕਰ ਲਿਆ ਹੈ। ਯੂਕਰੇਨ ਦੇ ਵੱਡੇ ਸ਼ਹਿਰਾਂ ‘ਤੇ ਕਰੂਜ਼ ਮਿਜ਼ਾਈਲਾਂ ਨਾਲ ਹਮਲੇ ਕੀਤੇ ਜਾ ਰਹੇ ਹਨ। ਸ਼ਨੀਵਾਰ ਤੱਕ ਰੂਸੀ ਸੈਨਿਕਾਂ ਦੇ ਹਮਲਿਆਂ ‘ਚ ਯੂਕਰੇਨ ‘ਚ ਤਿੰਨ ਬੱਚਿਆਂ ਸਮੇਤ 198 ਨਾਗਰਿਕ ਮਾਰੇ ਜਾ ਚੁੱਕੇ ਹਨ, ਜਦਕਿ ਹੁਣ ਤੱਕ 1,684 ਲੋਕ ਜ਼ਖਮੀ ਹੋ ਚੁੱਕੇ ਹਨ। ਇਸ ਦੇ ਨਾਲ ਹੀ ਯੂਕਰੇਨ ਦੇ ਸੈਨਿਕ ਅਤੇ ਲੋਕ ਵੀ ਦੁਸ਼ਮਣਾਂ ਨਾਲ ਮਜ਼ਬੂਤੀ ਨਾਲ ਲੜ ਰਹੇ ਹਨ। ਘੱਟ ਸਾਧਨਾਂ ਕਾਰਨ ਯੂਕਰੇਨ ਦੇ ਰਾਸ਼ਟਰਪਤੀ ਲਗਾਤਾਰ ਦੁਨੀਆ ਦੇ ਦੂਜੇ ਦੇਸ਼ਾਂ ਤੋਂ ਮਦਦ ਮੰਗ ਰਹੇ ਹਨ। ਇਸ ਦੌਰਾਨ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਐਤਵਾਰ ਸ਼ਾਮ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਫੋਨ ‘ਤੇ ਗੱਲ ਕੀਤੀ।

Comment here