ਅਪਰਾਧਸਿਆਸਤਖਬਰਾਂਦੁਨੀਆ

ਜੇ ਅਹੁਦਾ ਛੱਡਣ ਲਈ ਮਜਬੂਰ ਕੀਤਾ ਤਾਂ ਮੈਂ ਹੋਰ ਖਤਰਨਾਕ ਹੋ ਜਾਊਂ- ਇਮਰਾਨ

ਇਸਲਾਮਾਬਾਦ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜ਼ਬੂਰ ਕੀਤਾ ਗਿਆ ਤਾਂ ਉਹ ਹੋਰ ਵੀ ਖਤਰਨਾਕ ਹੋ ਜਾਵੇਗਾ। ਇਸ ਦੇ ਨਾਲ ਹੀ ਖਾਨ ਨੇ ਵਿਰੋਧੀ ਧਿਰ ਦੀ ਕੋਈ ਵੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ। ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ ਵੱਲੋਂ 23 ਮਾਰਚ ਨੂੰ ਜਲੂਸ ਕੱਢਣ ਦੀ ਯੋਜਨਾ ਬਾਰੇ ਸਵਾਲ ਦੇ ਜਵਾਬ ਵਿੱਚ ਖਾਨ ਨੇ ਕਿਹਾ ਕਿ ਇਹ ਕਦਮ ਅਸਫਲ ਰਹੇਗਾ। ਪ੍ਰਧਾਨ ਮੰਤਰੀ ਨੇ ਕਿਹਾ-ਜੇ ਮੈਂ ਸੜਕਾਂ ‘ਤੇ ਆ ਗਿਆ, ਤਾਂ ਤੁਹਾਡੇ (ਵਿਰੋਧੀ) ਕੋਲ ਲੁਕਣ ਲਈ ਕੋਈ ਥਾਂ ਨਹੀਂ ਹੋਵੇਗੀ।ਇਮਰਾਨ ਖਾਨ ਨੇ ਨੈਸ਼ਨਲ ਅਸੈਂਬਲੀ ‘ਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਦੀ ਵੀ ਆਲੋਚਨਾ ਕੀਤੀ ਅਤੇ ਉਨ੍ਹਾਂ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ- ਸ਼ਾਹਬਾਜ਼ ਸ਼ਰੀਫ਼ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਨਾ ਮਿਲਣ ‘ਤੇ ਮੇਰੇ ‘ਤੇ ਸਵਾਲ ਉਠਾਏ ਜਾਂਦੇ ਹਨ ਪਰ ਮੈਂ ਉਨ੍ਹਾਂ ਨੂੰ ਦੇਸ਼ ਦੇ ਅਪਰਾਧੀ ਵਜੋਂ ਦੇਖਦਾ ਹਾਂ। ਇਮਰਾਨ ਖਾਨ ਨੇ ਨੈਸ਼ਨਲ ਅਸੈਂਬਲੀ ‘ਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਦੀ ਵੀ ਆਲੋਚਨਾ ਕੀਤੀ ਅਤੇ ਉਨ੍ਹਾਂ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ- ਸ਼ਾਹਬਾਜ਼ ਸ਼ਰੀਫ਼ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਨਾ ਮਿਲਣ ‘ਤੇ ਮੇਰੇ ‘ਤੇ ਸਵਾਲ ਉਠਾਏ ਜਾਂਦੇ ਹਨ ਪਰ ਮੈਂ ਉਨ੍ਹਾਂ ਨੂੰ ਦੇਸ਼ ਦੇ ਅਪਰਾਧੀ ਵਜੋਂ ਦੇਖਦਾ ਹਾਂ। ਇਮਰਾਨ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਮੁਖੀ ‘ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਤੋਂ ਬਚਣ ਦਾ ਦੋਸ਼ ਲਗਾਇਆ ਹੈ। ਇਮਰਾਨ ਖਾਨ ਨੇ ਕਿਹਾ- ਦੇਖੋ ਪੂਰਾ ਸ਼ਰੀਫ ਪਰਿਵਾਰ ਲੰਡਨ ਭੱਜ ਜਾਵੇਗਾ ਜਿੱਥੇ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਦੋ ਪੁੱਤਰ ਪਹਿਲਾਂ ਹੀ ਰਹਿ ਰਹੇ ਹਨ। ਨਵਾਜ਼ ਸ਼ਰੀਫ ਦੀ ਸੰਭਾਵਿਤ ਵਾਪਸੀ ਬਾਰੇ ਪੁੱਛੇ ਜਾਣ ‘ਤੇ ਇਮਰਾਨ ਨੇ ਕਿਹਾ ਕਿ ਨਵਾਜ਼ ਨੂੰ ਵਾਪਸ ਆਉਣਾ ਚਾਹੀਦਾ ਹੈ, ਅਸੀਂ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਹਾਂ ਪਰ ਮੈਨੂੰ ਪਤਾ ਹੈ ਕਿ ਉਹ ਵਾਪਸ ਨਹੀਂ ਆਉਣਗੇ। ਨਵਾਜ਼ ਸ਼ਰੀਫ ਨੂੰ ਪੈਸੇ ਨਾਲ ਪਿਆਰ ਹੈ। ਇਮਰਾਨ ਖਾਨ ਨੇ ਕਿਹਾ ਕਿ ਸਾਬਕਾ ਫੌਜੀ ਸ਼ਾਸਕ ਜਨਰਲ ਪਰਵੇਜ਼ ਮੁਸ਼ੱਰਫ ਨੇ ਵਿਰੋਧੀ ਧਿਰ ਨੂੰ ਐਨਆਰਓ (ਰਾਸ਼ਟਰੀ ਸੁਲ੍ਹਾ ਆਰਡੀਨੈਂਸ) ਦੇ ਕੇ ਸਭ ਤੋਂ ਵੱਡਾ ਪਾਪ ਕੀਤਾ ਹੈ। ਇਮਰਾਨ ਨੇ ਕਿਹਾ ਕਿ ਵਿਰੋਧੀ ਧਿਰ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੀ ਹੈ ਪਰ ਜੇਕਰ ਮੈਂ ਉਨ੍ਹਾਂ ਨੂੰ ਕੋਈ ਰਿਆਇਤ ਦਿੰਦਾ ਹਾਂ ਤਾਂ ਇਹ ਧੋਖਾ ਹੋਵੇਗਾ। ਇਸ ਦੇ ਨਾਲ ਹੀ ਇਮਰਾਨ ਖਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਕਾਰਜਕਾਲ ਪੂਰਾ ਕਰੇਗੀ ਅਤੇ ਅਗਲੀਆਂ ਆਮ ਚੋਣਾਂ ਵੀ ਜਿੱਤੇਗੀ। 23 ਮਾਰਚ ਨੂੰ ਇਮਰਾਨ ਤੋਂ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਦੀ ਸਰਕਾਰ ਵਿਰੁੱਧ ਮਾਰਚ ਕੱਢਣ ਦੀ ਯੋਜਨਾ ‘ਤੇ ਸਵਾਲ ਉਠਾਏ ਗਏ ਸਨ। ਪੀਡੀਐਮ ਇਮਰਾਨ ਸਰਕਾਰ ਖ਼ਿਲਾਫ਼ ਬਣਿਆ ਇੱਕ ਫਰੰਟ ਹੈ, ਜਿਸ ਵਿੱਚ 10 ਤੋਂ ਵੱਧ ਸਿਆਸੀ ਪਾਰਟੀਆਂ ਸ਼ਾਮਲ ਹਨ।

Comment here