ਸਿਆਸਤਸਿਹਤ-ਖਬਰਾਂਖਬਰਾਂ

ਜੇ.ਪੀ. ਨੱਢਾ ਕੋਰੋਨਾ ਪਾਜ਼ੇਟਿਵ

ਦਿੱਲੀ-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਨੱਡਾ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ। ਜੇ.ਪੀ. ਨੱਢਾ ਨੇ ਖੁਦ ਘਰ ’ਚ ਹੀ ਇਕਾਂਤਵਾਸ ਕਰ ਲਿਆ ਹੈ। ਦੱਸ ਦੇਈਏ ਕਿ ਕੱਲ ਜੇ.ਪੀ. ਨੱਢਾ ਉਤਰ ਪ੍ਰਦੇਸ਼ ਦੇ ਪਾਰਟੀ ਅਹੁਦੇਦਾਰਾਂ ਦੇ ਨਾਲ ਬੈਠਕ ਕਰਨੀ ਸੀ। ਨੱਢਾ ਨੇ ਟਵੀਟ ਕਰ ਕਿਹਾ ਕਿ ਸ਼ੁਰੂਆਤੀ ਲੱਛਣ ਦਿਖਣ ’ਤੇ ਮੈਂ ਆਪਣਾ ਕੋਵਿਡ ਟੈਸਟ ਕਰਵਾਇਆ। ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਮੈਂ ਸਿਹਤਮੰਦ ਮਹਿਸੂਸ ਕਰ ਰਿਹਾ ਹਾਂ। ਡਾਕਟਰ ਦੀ ਸਲਾਹ ’ਤੇ ਮੈਂ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਵਿਚ ਜੋ ਲੋਕ ਵੀ ਮੇਰੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਆਪਣੀ ਜਾਂਚ ਕਰਵਾ ਲੈਣ।

Comment here