ਪਾਰਲੀਮੈਂਟ ਚ ਵੀ ਕਿਸਾਨ ਮਸਲੇ ਤੇ ਹੰਗਾਮਾ
ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ ਅਲਰਟ
ਨਵੀਂ ਦਿੱਲੀ-ਦਿੱਲੀ ਦੀਆਂ ਹੱਦਾਂ ’ਤੇ ਪਿਛਲੇ ਕਰੀਬ 8 ਮਹੀਨਿਆਂ ਤੋਂ ਡਟੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣਾ ਪ੍ਰਦਰਸ਼ਨ ਤੇਜ਼ ਕਰ ਦਿੱਤਾ ਹੈ। ਅੱਜ ਤੋਂ ‘ਜੰਤਰ-ਮੰਤਰ’ ’ਤੇ ਕਿਸਾਨ ਸੰਸਦ ਲਾਈ ਗਈ। ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ ਤੋਂ ਕਰੀਬ 200 ਕਿਸਾਨਾਂ ਨੇ ਬੱਸਾਂ ’ਚ ਸਵਾਰ ਹੋ ਕੇ ਜੰਤਰ-ਮੰਤਰ ਕੂਚ ਕੀਤਾ । ਪੁਲਸ ਵਲੋਂ ਕਿਸਾਨਾਂ ਨੂੰ ਰਸਤੇ ਚ ਰੋਕਿਆ ਗਿਆ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੀ ਵਜ੍ਹਾ ਨਾਲ ਕਿਸਾਨਾਂ ਨੂੰ ਜੰਤਰ-ਮੰਤਰ ਪਹੁੰਚਣ ਵਿਚ ਦੇਰੀ ਹੋਈ। ਕਿਸਾਨਾਂ ਨੇ ਪੁਲਸ ਤੇ ਜਾਣਬੁਝ ਕੇ ਪਰੇਸ਼ਾਨ ਕਰਨ ਦੇ ਦੋਸ਼ ਲਾਏ। ਕਿਸਾਨ ਆਪਣੇ ਹੱਥਾਂ ਆਪਣੀ ਯੂਨੀਅਨਾਂ ਦੇ ਝੰਡੇ ਫੜ੍ਹ ਕੇ ਪਰਦਰਸ਼ਨ ਲਈ ਗਏ ਪ੍ਰਦਰਸ਼ਨ ਕਰ ਰਹੇ ਕਿਸਾਨ ਜੰਤਰ-ਮੰਤਰ ਦੇ ਇਕ ਛੋਟੇ ਜਿਹੇ ਹਿੱਸੇ ਵਿਚ ਮੌਜੂਦ ਰਹੇ। ਪੁਲਸ ਨੇ ਦੋਹਾਂ ਪਾਸਿਓਂ ਬੈਰੀਕੇਡ ਲਾ ਰੱਖੇ ਹਨ। ਦਿੱਲੀ ਪੁਲਸ ਦੇ ਕਈ ਦਲ ਧਰਨਾ ਵਾਲੀ ਥਾਂ ਵੱਲ ਜਾਣ ਵਾਲੀਆਂ ਸੜਕਾਂ ’ਤੇ ਤਾਇਨਾਤ ਰਹੇ। ਜਲ ਤੋਪਾਂ ਨਾਲ ਬੌਛਾਰਾਂ ਕਰਨ ਲਈ ਟੈਂਕ ਵੀ ਉੱਥੇ ਮੌਜੂਦ ਰਹੇ। ਜੰਤਰ ਮੰਤਰ ’ਤੇ ਕਿਸਾਨਾਂ ਦੀ ਸੰਸਦ ਨਾਲ ਅੱਜ ਦਿੱਲੀ ‘ਚ ਹਿੱਲਜੁੱਲ ਨਜ਼ਰ ਆਈ। ਵਿਰੋਧੀ ਧਿਰਾਂ ਤੇ ਸਰਕਾਰ ਵੀ ਐਕਸ਼ਨ ਮੋਡ ‘ਚ ਦਿੱਖੀਆਂ।ਕਿਸਾਨ ਸੰਸਦ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਹਨਨ ਮੁੱਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਚੁੱਕਣ ਲਈ ਸਾਰੇ ਸੰਸਦ ਮੈਂਬਰਾਂ ਨੂੰ ਪੱਤਰ ਭੇਜਿਆ ਹੈ ਪਰ ਸੰਸਦ ਵਿੱਚ ਕਿਸਾਨਾਂ ਦੇ ਮਸਲੇ ਨਹੀਂ ਚੁੱਕੇ ਜਾ ਰਹੇ।ਰਕੇਸ਼ ਟਿਕੈਤ ਨੇ ਕਿਹਾ ਕਿ ਜਿਹੜਾ ਐਮ ਪੀ ਕਿਸਾਨਾਂ ਦਾ ਸਮਰਥਨ ਨਹੀ ਕਰੇਗਾ, ਉਹਨਾੰ ਦਾ ਵੀ ਭਾਜਪਾ ਵਾਂਗ ਵਿਰੋਧ ਕੀਤਾ ਜਾਵੇਗਾ। ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ। ‘ਕਾਲੇ ਕਾਨੂੰਨਾਂ ਨੂੰ ਵਾਪਸ ਲਓ’ ਤੇ ‘ਪ੍ਰਧਾਨ ਮੰਤਰੀ ਇਨਸਾਫ਼ ਕਰੋ’ ਦੇ ਨਾਅਰੇ ਲਗਾਏ। ਪਾਰਲੀਮੈਂਟ ਚ ਵੀ ਕਿਸਾਨਾਂ ਦਾ ਮੁੱਦਾ ਗੂੰਜਿਆ। ਕਈ ਦਲਾਂ ਦੇ ਮੈਂਬਰਾਂ ਵੱਲੋਂ ਜ਼ੋਰਦਾਰ ਆਵਾਜ਼ ਉਠਾਉਣ ਨਾਲ ਅੱਜ ਸੰਸਦ ਦੀ ਕਾਰਵਾਈ ਕਈ ਵਾਰ ਠੱਪ ਕਰਨੀ ਪਈ। ਰੌਲੇ ਰੱਪੇ ਕਾਰਨ ਸਿਫ਼ਰ ਕਾਲ ਵੀ ਨਹੀਂ ਹੋ ਸਕਿਆ। । ਇਸ ਦੌਰਾਨ ਕੇੰਦਰ ਦਾ ਰੁਖ ਇਕ ਵਾਰ ਫੇਰ ਸਾਫ ਹੈ ਕਿ ਕਨੂਨ ਰਦ ਨਹੀ ਹੋਣਗੇ ਕਿਉੰਕਿ ਨਰਿੰਦਰ ਸਿੰਘ ਤੋਮਰ ਨੇ ਅੱਜ ਮੁੜ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਬਸ਼ਰਤੇ ਉਹ ਇਹ ਤਾਂ ਦੱਸਣ ਕਿ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਵਿਚਲੀ ਕਿਹੜੀ ਮੱਦ ’ਤੇ ਇਤਰਾਜ਼ ਹੈ। ਇਸ ਦੌਰਾਨ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨਾਂ ‘ਤੇ ਵਿਵਾਦਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਮਵਾਲੀ ਕਿਹਾ।
ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ ਅਲਰਟ
ਅਮਰੀਕਾ ਨੇ ਕੱਲ ਭਾਰਤ ਵਿਚ ਆਪਣੇ ਨਾਗਰਿਕਾਂ ਲਈ ਇਕ ਸੁਰੱਖਿਆ ਅਲਰਟ ਜਾਰੀ ਕੀਤਾ, ਜਿਸ ਵਿਚ ਉਨ੍ਹਾਂ ਨੂੰ ਨਵੀਂ ਦਿੱਲੀ ਵਿਚ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦੇ ਨਾਲ-ਨਾਲ ਪ੍ਰਮੁੱਖ ਖੇਤਰਾਂ, ਭੀੜ ਅਤੇ ਪ੍ਰਦਰਸ਼ਨਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਦੂਤਾਵਾਸ ਨੇ ਬੁੱਧਵਾਰ ਨੂੰ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ, ‘ਅਮਰੀਕੀ ਦੂਤਾਵਾਸ 21 ਅਤੇ 22 ਜੁਲਾਈ ਨੂੰ ਕਿਸਾਨਾਂ ਵੱਲੋਂ ਨਵੀਂ ਦਿੱਲੀ ਅਤੇ ਉਸ ਦੇ ਆਸ-ਪਾਸ ਸੰਭਾਵਿਤ ਪ੍ਰਦਰਸ਼ਨਾਂ ਦੀਆਂ ਖ਼ਬਰਾਂ ਤੋਂ ਜਾਣੂ ਹੈ। ਪਹਿਲਾਂ ਇਸ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਚ ਹਿੰਸਾ ਹੋਈ ਹੈ।’ ਇਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਅਤੇ ਉਸ ਦੇ ਆਸ-ਪਾਸ ਸੜਕਾਂ ’ਤੇ ਪੁਲਸ, ਵਾਧੂ ਚੌਕੀਆਂ ਅਤੇ ਅਣਪਛਾਤੇ ਪ੍ਰਦਰਸ਼ਨਕਾਰੀ ਹੋ ਸਕਦੇ ਹਨ। ਇਸ ਵਿਚ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸੰਸਦ ਸਮੇਤ ਮਹੱਤਵਪੂਰਨ ਖੇਤਰਾਂ, ਭੀੜ, ਪ੍ਰਦਰਸ਼ਨਾਂ ਤੋਂ ਬਚਣ, ਆਪਣੀ ਵਿਅਕਤੀਗਤ ਸੁਰੱਖਿਆ ਯੋਜਨਾਵਾਂ ਦੀ ਸਮੀਖਿਆ ਕਰਨ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੇ ਹੁਕਮਾਂ ਦਾ ਪਾਲਣ ਕਰਨ ਦੀ ਸਲਾਹ ਦਿੱਤੀ।
Comment here