ਸਿਹਤ-ਖਬਰਾਂਖਬਰਾਂ

ਜੰਮੂ ਕਸ਼ਮੀਰ ‘ਚ ਬੱਚਿਆਂ ਲਈ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ ਸ਼ੁਰੂ

ਰਾਜੌਰੀ- ਸਿਹਤ ਵਿਭਾਗ ਨੇ ਕੁਝ ਦਿਨਾਂ ਜੰਮੂ ਕਸ਼ਮੀਰ ‘ਚ 15-18 ਸਾਲ ਦੇ ਉਮਰ ਵਰਗ ਦੇ ਬੱਚਿਆਂ ਨੂੰ ਦੂਜੀ ਖ਼ੁਰਾਕ ਦੇਣ ਦੀ ਮੁਹਿੰਮ ਸ਼ੁਰੂਆਤ ਕਰ ਦਿੱਤੀ ਹੈ। ਰਾਜੌਰੀ ਦੇ ਡਿਪਟੀ ਚੀਫ਼ ਮੈਡੀਕਲ ਅਧਿਕਾਰੀ ਡਾ. ਅਨੀਸ ਨਬੀ ਨੇ ਦੱਸਿਆ ਕਿ ਸਾਰੇ ਬੱਚਿਆਂ ਨੂੰ ਦੂਜੀ ਖ਼ੁਰਾਕ ਦਿੱਤੀ ਜਾ ਰਹੀ ਹੈ ਅਤੇ ਅਸੀਂ 92 ਫੀਸਦੀ ਯੋਗ ਬੱਚਿਆਂ ਨੂੰ ਉਨ੍ਹਾਂ ਦੇ ਟੀਕੇ ਦੀ ਪਹਿਲੀ ਖ਼ੁਰਾਕ ਦੇ ਦਿੱਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਚੱਲ ਰਹੀ ਟੀਕਾਕਰਨ ਮੁਹਿੰਮ ਦਰਮਿਆਨ, ਜਿਸ ‘ਚ 18 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ ਫਰੰਟਲਾਈਨ ਵਰਕਰਜ਼ ਅਤੇ 60 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਬੂਸਟਰ ਡੋਜ਼ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ  ਬੱਚਿਆਂ ਨੂੰ ਟੀਕੇ ਦੀ ਦੂਜੀ ਖ਼ੁਰਾਕ ਦੇਣ ਲਈ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ‘ਚ ਜਿਹੜੇ ਬੱਚਿਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਮਿਲੀ ਹੈ, ਉਨ੍ਹਾਂ ਨੂੰ ਵਿਸ਼ੇਸ਼ ਸਮਾਂ ਮਿਆਦ ਪੂਰੀ ਹੋਣ ‘ਤੇ ਦੂਜੀ ਖ਼ੁਰਾਕ ਦਿੱਤੀ ਜਾਵੇਗੀ। ਡਾ. ਨਬੀ ਨੇ ਕਿਹਾ ਕਿ ਜ਼ਿਲ੍ਹੇ ਭਰ ‘ਚ ਵਿਸ਼ੇਸ਼ ਟੀਕਾਕਰਨ ਸਥਾਨ ਸਥਾਪਤ ਕੀਤੇ ਗਏ ਅਤੇ ਮੰਗਲਵਾਰ ਨੂੰ 398 ਬੱਚਿਆਂ ਨੂੰ ਉਨ੍ਹਾਂ ਦਾ ਦੂਜਾ ਟੀਕਾ ਲਗਾਇਆ ਗਿਆ।

Comment here