ਸਿਆਸਤਖਬਰਾਂ

ਜੰਮੂ-ਕਸ਼ਮੀਰ ਲਈ 1.42 ਲੱਖ ਕਰੋੜ ਦਾ ਬਜਟ ਪੇਸ਼

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਸੀਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਲੋਕ ਸਭਾ ‘ਚ ਵਿੱਤੀ ਸਾਲ 2022-23 ਲਈ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦਾ ਬਜਟ ਪੇਸ਼ ਕੀਤਾ। ਬਜਟ ਦੇ ਨਾਲ-ਨਾਲ ਉਨ੍ਹਾਂ ਨੇ ਅੱਜ ਸੰਸਦ ਦੇ ਹੇਠਲੇ ਸਦਨ ਵਿੱਚ ਜੰਮੂ-ਕਸ਼ਮੀਰ ਲਈ ਅਨੁਪੂਰਕ ਮੰਗਾਂ, ਗ੍ਰਾਂਟਾਂ ਦੀ ਮੰਗ ਅਤੇ ਵਾਧੂ ਗ੍ਰਾਂਟਾਂ ਦੀ ਮੰਗ ਵੀ ਪੇਸ਼ ਕੀਤੀ।ਕੇਂਦਰ ਸ਼ਾਸਤ ਪ੍ਰਦੇਸ਼ ਦਾ ਸਲਾਨਾ ਬਜਟ ਸੰਸਦ ਦੁਆਰਾ ਪੇਸ਼ ਕਰਨਾ ਅਤੇ ਮਨਜ਼ੂਰ ਕਰਨਾ ਜ਼ਰੂਰੀ ਹੈ ਕਿਉਂਕਿ ਜੰਮੂ ਅਤੇ ਕਸ਼ਮੀਰ ਵਿੱਚ ਇਸ ਸਮੇਂ ਕੋਈ ਵਿਧਾਨ ਸਭਾ ਨਹੀਂ ਹੈ। ਉਨ੍ਹਾਂ 1.42 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿਰੋਧ ਧਿਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਜਟ ਪ੍ਰਸਤਾਵਾਂ ਦੇ ਅਧਿਐਨ ਲਈ ਉਨ੍ਹਾਂ ਨੂੰ ਉੱਚਿਤ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਸੀਤਾਰਮਨ ਨੇ ਲੋਕ ਸਭਾ ’ਚ ਜੰਮੂ-ਕਸ਼ਮੀਰ ਲਈ ਵਿੱਤੀ ਸਾਲ 2021-22 ਲਈ ਗਰਾਂਟ ਦੀ ਮੰਗ ਵੀ ਪੇਸ਼ ਕੀਤੀ ਜੋ 18,860.32 ਕਰੋੜ ਰੁਪਏ ਦੀ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਇਕ ਪ੍ਰਸਤਾਵ ਵੀ ਪੇਸ਼ ਕੀਤਾ, ਜਿਸ ’ਚ ਕੁਝ ਨਿਯਮਾਂ ਨੂੰ ਮੁਅੱਤਲ ਕਰ ਕੇ ਸਦਨ ’ਚ ਇਸ ਨੂੰ ਪੇਸ਼ ਕੀਤੇ ਜਾਣ ਦੇ ਦਿਨ ਹੀ ਚਰਚਾ ਸ਼ੁਰੂ ਕਰਨ ਦੀ ਆਗਿਆ ਦੇਣ ਦੀ ਗੱਲ ਆਖੀ ਗਈ ਹੈ। ਬਜਟ ਸੈਸ਼ਨ ਦਾ ਦੂਜਾ ਅੱਧ 8 ਅਪ੍ਰੈਲ ਨੂੰ ਸਮਾਪਤ ਹੋਵੇਗਾ। ਬਜਟ ਸੈਸ਼ਨ ਦਾ ਪਹਿਲਾ ਅੱਧ 31 ਜਨਵਰੀ ਨੂੰ ਸ਼ੁਰੂ ਹੋਇਆ ਅਤੇ 11 ਫਰਵਰੀ ਨੂੰ ਸਮਾਪਤ ਹੋਇਆ।

Comment here