ਅਨੰਤਨਾਗ-ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਪੀ. ਡੀ. ਪੀ. ਪ੍ਰਧਾਨ ਮਹਿਬੂਬਾ ਮੁਫਤੀ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ’ਚ ਸਥਿਤੀ ਨੂੰ ਕੰਟਰੋਲ ਕਰਨ ’ਚ ਅਸਫਲ ਰਹੀ ਹੈ ਅਤੇ ਹੁਣ ਭਾਈਚਾਰਿਆਂ ਵਿਚਾਲੇ ਦਰਾਰ ਪੈਦਾ ਕਰਨ ਦੇ ਆਪਣੇ ਏਜੰਡੇ ਨੂੰ ਅੱਗੇ ਵਧਾਉਣ ਲਈ ਸਥਾਨਕ ਲੋਕਾਂ ਨੂੰ ਹਥਿਆਰ ਦੇ ਰਹੀ ਹੈ। ਮਹਿਬੂਬਾ ਨੇ ਕਿਹਾ ਕਿ ਲੋਕਾਂ ਨੂੰ ਹਥਿਆਰ ਦੇਣ ਤੋਂ ਡਰੋ, ਸ਼ੱਕ ਅਤੇ ਨਫ਼ਰਤ ਦਾ ਮਾਹੌਲ ਪੈਦਾ ਕਰਨ ਦਾ ਭਾਜਪਾ ਦਾ ਏਜੰਡਾ ਹੀ ਪੂਰਾ ਹੋਵੇਗਾ। ਦੱਸ ਦੇਈਏ ਕਿ ਮਹਿਬੂਬਾ ਆਪਣੇ ਪਿਤਾ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਪੀ. ਡੀ. ਪੀ. ਦੇ ਸੰਸਥਾਪਕ ਮੁਫਤੀ ਮੁਹੰਮਦ ਸਈਦ ਦੀ ਕਬਰ ’ਤੇ ਸ਼ਰਧਾਂਜਲੀ ਦੇਣ ਲਈ ਅਨੰਤਨਾਗ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਰਾਜੌਰੀ ਹਮਲੇ ਦੇ ਮੱਦੇਨਜ਼ਰ ਗ੍ਰਾਮੀਣ ਰੱਖਿਆ ਕਮੇਟੀਆਂ ਨੂੰ ਹਥਿਆਰ ਅਤੇ ਗੋਲਾ-ਬਾਰੂਦ ਮੁਹੱਈਆ ਕਰਵਾਉਣ ਦੇ ਕਦਮ ਨੇ ਭਾਜਪਾ ਦੇ ਦਾਅਵਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ’ਚ ਸਥਿਤੀ ਆਮ ਵਾਂਗ ਹੋ ਗਈ ਹੈ।
ਜੰਮੂ-ਕਸ਼ਮੀਰ ’ਚ ਸਥਿਤੀ ਨੂੰ ਕੰਟਰੋਲ ਕਰਨ ’ਚ ਅਸਫਲ ਰਹੀ ਭਾਜਪਾ : ਮਹਿਬੂਬਾ

Comment here