ਸਿਆਸਤਖਬਰਾਂ

ਜੰਮੂ-ਕਸ਼ਮੀਰ ਚ ਹਾਈਡਰੋ ਪ੍ਰੋਜੈਕਟ ਨੂੰ ਮਨਜ਼ੂਰੀ ਮਿਲੀ

ਨਵੀਂ ਦਿੱਲੀ-ਕੇਂਦਰੀ ਮੰਤਰੀ ਮੰਡਲ ਨੇ ਜੰਮੂ ਅਤੇ ਕਸ਼ਮੀਰ ਵਿੱਚ 540 ਮੈਗਾਵਾਟ ਸਮਰੱਥਾ ਵਾਲੇ ਕਵਾਰ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦੇ ਨਿਰਮਾਣ ਲਈ 4,526.12 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਦੱਸਿਆ, “ਕੈਬਨਿਟ ਨੇ 4,526.12 ਕਰੋੜ ਰੁਪਏ ਦੀ ਲਾਗਤ ਨਾਲ 540 ਮੈਗਾਵਾਟ ਸਮਰੱਥਾ ਵਾਲੇ ਕਵਾਰ ਪਣਬਿਜਲੀ ਪ੍ਰੋਜੈਕਟ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।” ਇਹ ਪ੍ਰੋਜੈਕਟ 197.55 ਕਰੋੜ ਯੂਨਿਟ ਬਿਜਲੀ ਪੈਦਾ ਕਰੇਗਾ। ਇਹ 54 ਮਹੀਨਿਆਂ ਵਿੱਚ ਚਾਲੂ ਹੋ ਜਾਵੇਗਾ। ਇਹ ਪ੍ਰੋਜੈਕਟ ਸਿੱਧੇ ਅਤੇ ਅਸਿੱਧੇ ਤੌਰ ‘ਤੇ ਲਗਭਗ 2,700 ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰੇਗਾ। ਇਹ ਪ੍ਰੋਜੈਕਟ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਚਨਾਬ ਨਦੀ ‘ਤੇ ਸਥਾਪਿਤ ਕੀਤਾ ਜਾਵੇਗਾ। ਇਹ ਚਨਾਬ ਵੈਲੀ ਪਾਵਰ ਪ੍ਰੋਜੈਕਟਸ ਲਿਮਟਿਡ ਦੁਆਰਾ ਲਾਗੂ ਕੀਤਾ ਗਿਆ ਹੈ। ਚਨਾਬ ਵੈਲੀ ਪਾਵਰ ਪ੍ਰੋਜੈਕਟ NHPC ਅਤੇ JKSPDC (ਜੰਮੂ ਕਸ਼ਮੀਰ ਰਾਜ ਪਾਵਰ ਵਿਕਾਸ ਨਿਗਮ) ਦੀ ਇੱਕ ਸੰਯੁਕਤ ਉੱਦਮ ਕੰਪਨੀ ਹੈ। ਇਸ ‘ਚ NHPC ਕੋਲ 49 ਫੀਸਦੀ ਅਤੇ JKSPDC ਦੀ 51 ਫੀਸਦੀ ਹਿੱਸੇਦਾਰੀ ਹੈ। ਇਹ ਕੰਪਨੀ ਚਨਾਬ ਨਦੀ ‘ਤੇ ਪਣ-ਬਿਜਲੀ ਦੀ ਅਪਾਰ ਸੰਭਾਵਨਾ ਨੂੰ ਦੇਖਦੇ ਹੋਏ ਬਣਾਈ ਗਈ ਹੈ। ਇਹ 13 ਜੂਨ, 2011 ਨੂੰ ਬਣਾਇਆ ਗਿਆ ਸੀ।

Comment here