ਸਿਆਸਤਖਬਰਾਂ

ਜੰਮੂ ’ਚ ਤੈਨਾਤ ਪੰਜਾਬੀ ਜਵਾਨ ਦੀ ਸ਼ੱਕੀ ਹਾਲਤ ‘ਚ ਮੌਤ

ਤਰਨਤਾਰਨ-ਸਰਹੱਦ ਦੀ ਰਾਖੀ ਲਈ ਫ਼ੌਜ ਵਿਚ ਤੈਨਾਤ ਅਨੇਕਾਂ ਨੌਜਵਾਨ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਪਹਿਰੇਦਾਰੀ ਕਰ ਰਹੇ ਹਨ। ਖਬਰ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਾਸਰਕੇ ਨਿਵਾਸੀ ਚਮਕੌਰ ਸਿੰਘ (26) ਪੁੱਤਰ ਸਵਰਨ ਸਿੰਘ, ਜੋ ਜੰਮੂ ਵਿਖੇ ਫ਼ੌਜ ਵਿਚ ਤੈਨਾਤ ਸੀ, ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਫ਼ੌਜ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਆਏ ਸਵੇਰੇ ਫੋਨ ਕਾਲ ਰਾਹੀਂ ਚਮਕੌਰ ਦੀ ਮੌਤ ਹੋਣ ਸਬੰਧੀ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਘਰ ਵਿੱਚ ਚੀਕ- ਚਿਹਾੜਾ ਮਚ ਗਿਆ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਚਮਕੌਰ ਸਿੰਘ ਦੇ ਚਾਚਾ ਜੋਬਨ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਚਮਕੌਰ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਫ਼ੌਜ ਵਿੱਚ ਭਰਤੀ ਹੋਇਆ ਸੀ। ਜਿਸ ਦਾ ਕਰੀਬ ਡੇਢ ਸਾਲ ਪਹਿਲਾਂ ਲਵਪ੍ਰੀਤ ਕੌਰ ਨਾਲ ਵਿਆਹ ਹੋਇਆ। ਜੋਬਨ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਦੀ ਮੌਤ ਸਬੰਧੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸਥਿਤੀ ਸਾਫ਼ ਤੌਰ ‘ਤੇ ਸਪੱਸ਼ਟ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਮਾਪਿਆਂ ਦਾ ਇਕੱਲਾ ਪੁੱਤਰ ਸੀ ਜੋ ਆਪਣੇ ਪਿੱਛੇ ਇਕ ਭੈਣ, ਪਿਤਾ ਸਵਰਨ ਸਿੰਘ, ਮਾਤਾ ਰਣਜੀਤ ਕੌਰ ਅਤੇ ਪਤਨੀ ਨੂੰ ਛੱਡ ਗਿਆ ਹੈ।

Comment here