ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਜੱਗੂ ਭਗਵਾਨਪੁਰੀਆ ਪੰਜਾਬ ਪੁਲਸ ਨੇ ਟਰਾਂਜ਼ਿਟ ਰਿਮਾਂਡ ‘ਤੇ ਲਿਆ

ਪੰਜਾਬ ’ਚ ਗੈਂਗਸਟਰਾਂ ਦਾ ਬੋਲਬਾਲਾ, ਮਿਲ ਰਿਹੈ ਵੀ.ਆਈ.ਪੀ. ਟ੍ਰੀਟਮੈਂਟ
ਬਿਸ਼ਨੋਈ ਦੀ ਪੇਸ਼ੀ ਦੌਰਾਨ ਸਪੈਸ਼ਲ ਡਿਊਟੀ ‘ਤੇ ਤਾਇਨਾਤ ਰਹੇ ਸੈਂਕੜੇ ਜਵਾਨ
ਵੀ.ਆਈ.ਪੀ. ਟ੍ਰੀਟਮੈਂਟ ਤੇ ਵਿਧਾਇਕ ਕੁੰਵਰ ਪ੍ਰਤਾਪ ਨੇ ਘੇਰੀ ਆਪਣੀ ਸਰਕਾਰ
ਅੰਮ੍ਰਿਤਸਰ-ਪੰਜਾਬ ਵਿਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਕਾਰਨ ਸਰਕਾਰ ਘਿਰਦੀ ਨਜ਼ਰ ਆ ਰਹੀ ਹੈ। ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਪੁਲਿਸ ਕੋਈ ਖ਼ਤਰਾ ਮੋਲ ਨਹੀਂ ਲੈਣਾ ਚਾਹੁੰਦੀ। ਬੇਸ਼ੱਕ ਇਸ ਦੇ ਲਈ ਗੈਂਗਸਟਰ ਨੂੰ ਵੀ.ਵੀ.ਆਈ.ਪੀ ਟ੍ਰੀਟਮੈਂਟ ਕਿਉਂ ਨਾ ਦੇਣਾ ਪਵੇ। ਅੰਮ੍ਰਿਤਸਰ ਪੁਲਿਸ ਗੈਂਗਸਟਰ ਰਾਣਾ ਕੰਧੋਵਾਲੀਆ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲੈ ਕੇ ਆਈ ਹੈ। ਪੇਸ਼ੀ ਦੌਰਾਨ ਉਸ ਦੇ ਗਿਰੋਹ ਦੇ ਸਰਗਣੇ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਨਾ ਕਰ ਸਕੇ, ਇਸ ਲਈ ਸੋਮਵਾਰ ਰਾਤ ਪੁਲਿਸ ਨੇ ਪੂਰੇ ਅਦਾਲਤੀ ਚੌਕ ‘ਚ ਡੇਢ ਸੌ ਤੋਂ ਵੱਧ ਪੁਲਿਸ ਮੁਲਾਜ਼ਮ ਤੇ ਕਮਾਂਡੋ ਤਾਇਨਾਤ ਕਰ ਦਿੱਤੇ ਸਨ। ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਸੀ।
ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਆਪਣੀ ਸਰਕਾਰ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ.ਵੀ.ਆਈ.ਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਪੈਸ਼ਲ ਡਿਊਟੀ ਤੇ ਲੱਗੀ ਹੋਈ ਹੈ। ਬਿਸ਼ਨੋਈ ਦੇ ਰਿਮਾਂਡ ਦੌਰਾਨ ਤੇ ਇਸ ਕਾਰਨ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਡਿਊਟੀ ਸਲਿੱਪ ‘ਚ ਵੀਵੀਆਈਪੀ ਵਿਜ਼ਿਟ ਟੂ ਅੰਮ੍ਰਿਤਸਰ ਸਿਟੀ
ਸਵੇਰੇ 9.30 ਵਜੇ ਭਾਰੀ ਸੁਰੱਖਿਆ ਵਿਚਕਾਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਅੱਠ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਅਦਾਲਤੀ ਕੰਪਲੈਕਸ ਦੇ ਆਲੇ-ਦੁਆਲੇ ਦਾ ਇਲਾਕਾ ਪੁਲਿਸ ਛਾਉਣੀ ‘ਚ ਤਬਦੀਲ ਹੋ ਗਿਆ। ਇਸ ਦੌਰਾਨ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਗਈ ਡਿਊਟੀ ਸਲਿੱਪ ‘ਚ ਵੀਵੀਆਈਪੀ ਵਿਜ਼ਿਟ ਟੂ ਅੰਮ੍ਰਿਤਸਰ ਸਿਟੀ ਲਿਖਿਆ ਹੋਇਆ ਸੀ। ਇਸ ਦਾ ਇਕ ਕਾਰਨ ਇਹੀ ਹੋ ਸਕਦਾ ਹੈ ਕਿ ਪੁਲਿਸ ਕਿਸੇ ਕੀਮਤ ‘ਤੇ ਇਹ ਜਾਣਕਾਰੀ ਬਾਹਰ ਨਹੀਂ ਦੇਣਾ ਚਾਹੁੰਦੀ ਸੀ ਕਿ ਇਹ ਡਿਊਟੀ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਲਈ ਲਗਾਈ ਜਾ ਰਹੀ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਸਮੇਂ ਲਾਰੈਂਸ ਬਿਸ਼ਨੋਈ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸੀ। ਕੈਨੇਡਾ ‘ਚ ਬੈਠੇ ਆਪਣੇ ਸਾਥੀ ਗੈਂਗਸਟਰ ਗੋਲਡੀ ਬਰਾੜ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ। ਇਸ ਤੋਂ ਬਾਅਦ ਦਿੱਲੀ ਅਤੇ ਪੰਜਾਬ ਪੁਲਿਸ ਮਿਲ ਕੇ ਇਸ ਹੱਤਿਆਕਾਂਡ ‘ਚ ਸ਼ਾਮਲ ਬਿਸ਼ਨੋਈ ਦੇ 13 ਤੋਂ ਵੱਧ ਗੁੰਡਿਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਹੁਣ ਲਾਰੈਂਸ ਬਿਸ਼ਨੋਈ ਤੋਂ ਮੁਹਾਲੀ ‘ਚ ਹੋਵੇਗੀ ਪੁੱਛਗਿੱਛ
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਤੇ ਉਸਦੇ ਸਾਥੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਨ ਦੇ ਮਕਸਦ ਨਾਲ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਲਿਆਂਦਾ ਹੈ। ਇਸੇ ਦੌਰਾਨ ਪਿਛਲੇ ਸਾਲ ਅੰਮ੍ਰਿਤਸਰ ਦੇ ਮਜੀਠਾ ਰੋਡ ਹਸਪਤਾਲ ‘ਚ ਹੋਏ ਗੈਂਗਸਟਰ ਰਾਣਾ ਕੰਧੋਵਾਲੀਆ ਦੇ ਕਤਲ ਦੇ ਮਾਮਲੇ ‘ਚ ਉਸ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ 6 ਜੁਲਾਈ ਤਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਸ ਨੂੰ ਪੁੱਛਗਿੱਛ ਲਈ ਮੋਹਾਲੀ ਲਿਜਾਇਆ ਗਿਆ ਹੈ।
ਡਾਗਰ ਦੇ ਸਵਾਲ ‘ਤੇ ਸੁੰਨ ਹੋਇਆ ਗੈਂਗਸਟਰ ਬਿਸ਼ਨੋਈ
ਪੰਜਾਬ ਦੇ ਇਕਲੌਤੇ ਜੁਆਇੰਟ ਇੰਟੈਰੋਗੇਸ਼ਨ ਸੈਂਟਰ ‘ਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਗੈਂਗਸਟਰ ਆਪਣੇ ਇਕ ਹੋਰ ਸਾਥੀ ਮਨੀ ਡਾਗਰ ਦਾ ਨਾਂ ਸੁਣ ਕੇ ਦੰਗ ਰਹਿ ਗਿਆ। ਮਜੀਠਾ ਰੋਡ ਥਾਣੇ ਵਿੱਚ ਦਰਜ ਰਾਣਾ ਕੰਦੋਵਾਲੀਆ ਕਤਲ ਕੇਸ ਦੀ ਐਫਆਈਆਰ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਲ-ਨਾਲ ਹਰਿਆਣਾ ਦੇ ਮਨੀ ਡਾਗਰ ਦਾ ਨਾਂ ਵੀ ਸ਼ਾਮਲ ਹੈ। ਪੁਲਿਸ ਅਧਿਕਾਰੀ ਦੇ ਸਵਾਲ ‘ਤੇ ਕੁਝ ਦੇਰ ਸੋਚਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੇ ਜਵਾਬ ਦਿੱਤਾ ਕਿ ਉਹ ਕਿਸੇ ਮਨੀ ਡਾਗਰ ਨੂੰ ਨਹੀਂ ਜਾਣਦੇ। ਪੁਲੀਸ ਅਧਿਕਾਰੀ ਨੇ ਮੁਲਜ਼ਮ ਨੂੰ ਦੱਸਿਆ ਕਿ ਉਹ ਮਨੀ ਡਾਗਰ ਨਾਲ ਹਰਿਆਣਾ ਦੀ ਅੰਬਾਲਾ ਜੇਲ੍ਹ ਵਿੱਚ ਰਹਿੰਦਾ ਸੀ। ਬਿਸ਼ਨੋਈ ਨੇ ਜਵਾਬ ਦਿੱਤਾ ਕਿ ਉਹ ਆਪਣੀ ਜੇਲ੍ਹ ਫੇਰੀ ਦੌਰਾਨ ਕਦੇ ਵੀ ਅੰਬਾਲਾ ਜੇਲ੍ਹ ਨਹੀਂ ਗਿਆ ਸੀ। ਪਤਾ ਲੱਗਾ ਹੈ ਕਿ ਹੁਣ ਪੁਲੀਸ ਅੰਬਾਲਾ ਜੇਲ੍ਹ ਦੇ ਰਿਕਾਰਡ ਦੀ ਤਲਾਸ਼ੀ ਲੈਣ ਦੀ ਤਿਆਰੀ ਕਰ ਰਹੀ ਹੈ।
ਮੁਲਜ਼ਮ ਲਾਰੈਂਸ ਨੂੰ ਮਾਲ ਮੰਡੀ ਸਥਿਤ ਜੇਆਈਸੀ ਦਫ਼ਤਰ ਵਿੱਚ ਪੁੱਛਗਿੱਛ ਤੋਂ ਪਹਿਲਾਂ ਜੱਜ ਸਪਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸੋਮਵਾਰ ਰਾਤ ਨੂੰ ਹੀ ਪੁਲਸ ਨੇ ਪੂਰੇ ਕੋਰਟ ਕੰਪਲੈਕਸ ‘ਚ 150 ਤੋਂ ਜ਼ਿਆਦਾ ਪੁਲਸ ਮੁਲਾਜ਼ਮ ਅਤੇ ਕਮਾਂਡੋ ਤਾਇਨਾਤ ਕੀਤੇ ਸਨ। ਲਾਰੇਂਸ ਨੂੰ ਸਵੇਰੇ 9.30 ਵਜੇ ਭਾਰੀ ਸੁਰੱਖਿਆ ਵਿਚਕਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਅੱਠ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਅਗਸਤ 2021 ਵਿੱਚ ਰਾਣਾ ਕੰਦੋਵਾਲੀਆ ਦੇ ਕਤਲ ਦੇ ਮਾਮਲੇ ਵਿੱਚ ਗੁਰਮਿੰਦਰਜੀਤ ਸਿੰਘ ਉਰਫ਼ ਹੈਪੀ ਸ਼ਾਹ ਵਾਸੀ ਬਟਾਲਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਮਹਿਤਾ, ਨਨੀਤ ਸ਼ਰਮਾ ਵਾਸੀ ਡੇਰਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। . ਇਸ ਮਾਮਲੇ ਵਿੱਚ ਹਰਿਆਣਾ ਦੇ ਸ਼ਾਰਪ ਸ਼ੂਟਰ ਮਨੀ ਡਾਗਰ, ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਲਾਰੈਂਸ ਅਤੇ ਜੱਗੂ ਦੇ ਗੁੰਡੇ ਫਿਰੌਤੀ ਦੀ ਮੰਗ ਕਰ ਰਹੇ ਹਨ
ਅੰਮ੍ਰਿਤਸਰ ਦਿਹਾਤੀ ਪੁਲਿਸ ਲਾਰੇਂਸ ਬਿਸ਼ਨੋਈ ਨੂੰ ਵੀ ਟਰਾਂਜ਼ਿਟ ਰਿਮਾਂਡ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਲਾਰੈਂਸ ਅਤੇ ਉਸ ਦੇ ਸਾਥੀਆਂ iਖ਼ਲਾਫ਼ ਕੁਝ ਦਿਨ ਪਹਿਲਾਂ ਕੰਬੋ ਥਾਣੇ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ। ਮੁਲਜ਼ਮ ਲਾਰੈਂਸ ਅਤੇ ਉਸ ਦਾ ਸਾਥੀ ਜੱਗੂ ਭਗਵਾਨਪੁਰੀਆ ਤਿਹਾੜ ਜੇਲ੍ਹ ਵਿੱਚ ਬੈਠੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲ ਰਹੇ ਹਨ।
ਗੈਂਗਸਟਰ ਜੱਗੂ ਭਗਵਾਨਪੁਰੀਆ ਗ੍ਰਿਫ਼ਤਾਰ
ਪਟਿਆਲਾ ਹਾਊਸ ਕੋਰਟ ‘ਚ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਦੌਰਾਨ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਨੇ ਟਰਾਂਜ਼ਿਟ ਰਿਮਾਂਡ ‘ਤੇ ਲੈਣ ਦੇ ਹੁਕਮ ਦਿੱਤੇ ਹਨ। ਜਿਥੇ ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫਤਾਰ ਕਰਕੇ ਪਟਿਆਲਾ ਹਾਊਸ ਕੋਰਟ ਤੋਂ ਟ੍ਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈ ਲਿਆ ਹੈ। ਕੋਰਟ ‘ਚ ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ ਕਿ ਚਾਰ ਕਥਿਤ ਸ਼ੂਟਰਾਂ ਵਿੱਚੋਂ 2 ਜਗਦੀਪ ਭਗਵਾਨਪੁਰੀਆ ਨਾਲ ਜੁੜੇ ਹੋਏ ਹਨ, ਜਿਸ ਕਰਨ ਜੱਗੂ ਨੂੰ ਟ੍ਰਾਂਜ਼ਿਟ ਰਿਮਾਂਡ ‘ਤੇ ਲੈਣ ਦੀ ਲੋੜ ਹੈ। ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 14 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ।
ਜਦੋਂ ਕੇ ਭਗਵਾਨਪੁਰੀਆ ਦੇ ਵਕੀਲ ਨੇ ਪੰਜਾਬ ਪੁਲਿਸ ਦੇ ਟ੍ਰਾਂਜ਼ਿਟ ਰਿਮਾਂਡ ਦਾ ਵਿਰੋਧ ਕੀਤਾ। ਉਥੇ ਹੀ ਪਟਿਆਲਾ ਹਾਊਸ ਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਪੁਲਿਸ ਨੂੰ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈਣ ਦੇ ਹੁਕਮ ਦਿੱਤੇ ਹਨ ਅਤੇ ਪੰਜਾਬ ਪੁਲਿਸ ਨੂੰ ਜੱਗੂ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।

Comment here