ਇਸਲਾਮਾਬਾਦ-ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਖ਼ਿਲਾਫ਼ ਪਿਛਲੇ ਸਾਲ ਅਗਸਤ ‘ਚ ਇੱਥੇ ਇਕ ਰੈਲੀ ‘ਚ ਉਨ੍ਹਾਂ ਵੱਲੋਂ ਕੀਤੀ ਗਈ ਟਿੱਪਣੀ ਲਈ ਮਾਮਲਾ ਦਰਜ ਕੀਤਾ ਗਿਆ ਸੀ। ਪਾਕਿਸਤਾਨ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਪਿਛਲੇ ਸਾਲ ਇੱਥੇ ਇੱਕ ਜਨਸਭਾ ਨੂੰ ਸੰਬੋਧਨ ਕਰਦਿਆਂ ਇੱਕ ਮਹਿਲਾ ਜੱਜ ਨੂੰ ਕਥਿਤ ਤੌਰ ‘ਤੇ ਧਮਕਾਉਣ ਦੇ ਮਾਮਲੇ ਵਿੱਚ ਜਾਰੀ ਗੈਰ-ਜ਼ਮਾਨਤੀ ਵਾਰੰਟ ‘ਤੇ 16 ਮਾਰਚ ਤੱਕ ਰੋਕ ਲਗਾ ਦਿੱਤੀ ਹੈ। ‘ਡਾਨ ਨਿਊਜ਼’ ਦੀ ਖ਼ਬਰ ਮੁਤਾਬਕ ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਖਾਨ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜ਼ੇਬਾ ਚੌਧਰੀ ਅਤੇ ਉੱਚ ਪੁਲਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ “ਪੱਖਪਾਤੀ” ਰਵੱਈਏ ਲਈ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਸੀ। ਸੋਮਵਾਰ ਦੀ ਸੁਣਵਾਈ ਦੌਰਾਨ ਖਾਨ ਦੇ ਵਕੀਲ ਨੇ ਕਿਹਾ ਕਿ ਪੀ.ਟੀ.ਆਈ. ਮੁਖੀ ਵੀਡੀਓ ਲਿੰਕ ਰਾਹੀਂ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ।
ਹਾਲਾਂਕਿ, ਜੱਜ ਰਾਣਾ ਮੁਜਾਹਿਦ ਰਹੀਮ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ, ਪੁਲਸ ਨੂੰ ਸਾਬਕਾ ਪ੍ਰਧਾਨ ਮੰਤਰੀ ਖਾਨ ਨੂੰ ਗ੍ਰਿਫਤਾਰ ਕਰਨ ਅਤੇ 29 ਮਾਰਚ ਤੱਕ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ। ਖਾਨ ਨੇ ਬਾਅਦ ਵਿੱਚ ਵਾਰੰਟ ਨੂੰ ਜ਼ਿਲ੍ਹਾ ਅਦਾਲਤ ਵਿੱਚ ਚੁਣੌਤੀ ਦਿੱਤੀ, ਜਿੱਥੇ ਵਧੀਕ ਸੈਸ਼ਨ ਜੱਜ ਫੈਜ਼ਾਨ ਹੈਦਰ ਗਿਲਾਨੀ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਖਾਨ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ “ਪਟੀਸ਼ਨਕਰਤਾ ਆਪਣੀ ਜਾਨ ਨੂੰ ਖਤਰੇ ਕਾਰਨ ਹੇਠਲੀ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਿਆ।”
ਜੱਜ ਨੂੰ ਧਮਕਾਉਣ ਦੇ ਮਾਮਲੇ ‘ਚ ਇਮਰਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ‘ਤੇ ਰੋਕ

Comment here