ਅਪਰਾਧਸਿਆਸਤਖਬਰਾਂ

ਜੱਜ ਨੂੰ ਧਮਕੀ ਦੇਣ ਦੇ ਮਾਮਲੇ ‘ਚ ਇਮਰਾਨ ਖ਼ਾਨ ਖ਼ਿਲਾਫ਼ ਵਾਰੰਟ ਜਾਰੀ

ਇਸਲਾਮਾਬਾਦ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ‘ਚ ਖ਼ਬਰ ਸਾਹਮਣੇ ਆਈ ਹੈ। ਪਿਛਲੇ ਸਾਲ ਸਤੰਬਰ ਵਿੱਚ ਇਮਰਾਨ ਖਾਨ ਜ਼ੇਬਾ ਚੌਧਰੀ ਤੋਂ ਨਿੱਜੀ ਤੌਰ ‘ਤੇ ਮੁਆਫੀ ਮੰਗਣ ਲਈ ਸੈਸ਼ਨ ਜੱਜ ਦੇ ਸਾਹਮਣੇ ਪੇਸ਼ ਹੋਏ ਸਨ। ਪਾਕਿਸਤਾਨ ਦੀ ਇਕ ਅਦਾਲਤ ਨੇ ਪਿਛਲੇ ਸਾਲ ਇੱਥੇ ਇਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਇਕ ਮਹਿਲਾ ਜੱਜ ਨੂੰ ਕਥਿਤ ਤੌਰ ‘ਤੇ ਧਮਕਾਉਣ ਦੇ ਮਾਮਲੇ ਵਿਚ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖ਼ਿਲਾਫ਼ ਵਿਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦੇ ਜੱਜ ਰਾਣਾ ਮੁਜਾਹਿਦ ਰਹੀਮ ਨੇ ਪੁਲਸ ਨੂੰ ਸਾਬਕਾ ਪ੍ਰਧਾਨ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਅਤੇ 29 ਮਾਰਚ ਤੱਕ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਚੇਅਰਮੈਨ ਖਾਨ ਖ਼ਿਲਾਫ਼ ਪਿਛਲੇ ਸਾਲ ਅਗਸਤ ‘ਚ ਇੱਥੇ ਇਕ ਰੈਲੀ ‘ਚ ਉਨ੍ਹਾਂ ਦੀ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ।
ਖਾਨ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜ਼ੇਬਾ ਚੌਧਰੀ ਅਤੇ ਉੱਚ ਪੁਲਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਉਨ੍ਹਾਂ ਦੇ “ਪੱਖਪਾਤੀ” ਰਵੱਈਏ ਦੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਸੀ। ਸਾਬਕਾ ਪ੍ਰਧਾਨ ਮੰਤਰੀ ਨੇ ਆਪਣੇ ਸਹਿਯੋਗੀ ਸ਼ਾਹਬਾਜ਼ ਗਿੱਲ ਨਾਲ ਕੀਤੇ ਗਏ ਸਲੂਕ ਲਈ ਵੀ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਦੋਸ਼ ਲਾਇਆ ਸੀ ਕਿ ਗਿੱਲ ਨੂੰ ਨਿਆਂਇਕ ਹਿਰਾਸਤ ਵਿੱਚ ਤਸੀਹੇ ਦਿੱਤੇ ਗਏ ਸਨ। ਇਸਲਾਮਾਬਾਦ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦੇ ਮਾਮਲੇ ‘ਚ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਖਾਨ ‘ਤੇ ਪਾਕਿਸਤਾਨ ਪੀਨਲ ਕੋਡ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Comment here