ਟਾਂਡਾ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਆਪ ਦੇ ਨੇਤਾਵਾਂ ਨੇ ਐਕਸ਼ਨ ਲੈਣਾ ਸ਼ੁਰੂ ਵੀ ਕਰ ਦਿੱਤੀ ਹੈ। ਟਾਡਾ ਹਲਕੇ ਦੇ ਵਿਧਾਇਕ ਵੱਲੋਂ ਆਪਣੇ ਹਲਕੇ ਦੇ ਸਰਕਾਰੀ ਦਫ਼ਤਰਾਂ ਦੇ ਸੁਧਾਰ ਲਈ ਪਹਿਲ ਕਦਮੀ ਸ਼ੁਰੂ ਕਰ ਦਿੱਤੀ ਗਈ ਹੈ। ਹਲਕਾ ਟਾਂਡਾ ਉੜਮੁੜ ਵਿਚ ਬੀ. ਡੀ. ਪੀ. ਓ. ਦਫ਼ਤਰ ਟਾਂਡਾ ਉੜਮੁੜ ਵਿਚ ਆਮ ਆਦਮੀ ਪਰਟੀ ਦੇ ਨੇਤਾ ਜਸਵੀਰ ਸਿੰਘ ਰਾਜਾ ਹਲਕਾ ਵਿਧਾਇਕ ਵੱਲੋਂ ਅਚਣਚੇਤ ਸਵੇਰੇ ਰੇਡ ਕੀਤੀ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਬੀ. ਡੀ. ਪੀ. ਓ. ਗੈਰ ਹਾਜ਼ਰ ਪਾਏ ਗਏ। ਜਿਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਦੌਰਾਨ ਕੋਤਾਹੀ ਵਰਤਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸੁਧਾਰ ਲਈ ਵੱਡੀ ਮੁਹਿੰਮ ਚਲਾਈ ਗਈ ਹੈ।ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਸਹੁੰ ਚੁੱਕਣ ਤੋਂ ਪਹਿਲਾਂ ਹੀ ਐਕਸ਼ਨ ਮੂਡ ‘ਚ ਨਜ਼ਰ ਆ ਰਹੀ ਹੈ। ਇਸ ਦੇ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਸੈਂਟਰਲ ਇਲਾਕੇ ਤੋਂ ਜਿੱਤਣ ਵਾਲੇ ਉਮੀਦਵਾਰ ਪੱਪੀ ਪਰਾਸ਼ਰ ਨੇ ਸਿਵਲ ਹਸਪਤਾਲ ‘ਚ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਇਸ ਦੌਰਾਨ ਅਮਰਜੈਂਸੀ, ਮਹਿਲਾ ਵਾਰਡ, ਪੁਰਸ਼ ਵਾਰਡ ਅਤੇ ਮਦਰ ਐਂਡ ਚਾਈਲਡ ਵਾਰਡ ‘ਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਪੱਪੀ ਪਰਾਸ਼ਰ ਨੇ ਸਿਵਲ ਹਸਪਤਾਲ ‘ਚ ਕਈ ਕਮੀਆਂ ਪਾਈਆਂ। ਸਿਵਲ ਹਸਪਤਾਲ ਅੰਦਰ ਲੱਗੇ ਸਾਰੇ ਵਾਟਰ ਕੂਲਰ ਬੰਦ ਪਏ ਮਿਲੇ। ਹਸਪਤਾਲ ‘ਚ ਕਈ ਥਾਵਾਂ ‘ਤੇ ਗੰਦਗੀ ਪਈ ਹੋਈ ਸੀ।
Comment here