ਸਿਆਸਤਸਿਹਤ-ਖਬਰਾਂਖਬਰਾਂਦੁਨੀਆ

ਟੀਕੇ ਦੀਆਂ ਦੋਵੇਂ ਖੁਰਾਕਾਂ ਲਗਾਉਣ ਵਾਲਿਆਂ ਨੂੰ ਮਿਲੇਗੀ ਢਿੱਲ—ਮੌਰੀਸਨ

ਕੈਨਬਰਾ-ਲੰਘੇ ਦਿਨੀਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਦੇਸ਼ ਵਿਚ ਟੀਕਾਕਰਨ ਦਾ ਦਾਇਰਾ ਉਸ ਹੱਦ ਤੱਕ ਪਹੁੰਚ ਜਾਵੇਗਾ ਕਿ ਲੋਕਾਂ ਨੂੰ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਸਕੇਗੀ। ਇਸ ਦੇ ਤਹਿਤ 16 ਸਾਲ ਜਾਂ ਉਸ ਤੋਂ ਵੱਧ ਉਮਰ ਦੇ 80 ਫੀਸਦੀ ਉਹਨਾਂ ਲੋਕਾਂ ਨੂੰ ਪਾਬੰਦੀਆਂ ਵਿਚ ਢਿੱਲ ਮਿਲ ਸਕੇਗੀ, ਜਿਹਨਾਂ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਦੇਸ਼ ਵਿਚ ਆਉਣ ਲਈ ਅਗਲੇ ਸਾਲ ਤੱਕ ਇੰਤਜ਼ਾਰ ਕਰਨਾ ਹੋਵੇਗਾ, ਜਦੋਂ ਕਿ ਕਿਸੇ ਵੀ ਕੰਮ ਦੇ ਹੁਨਰਮੰਦ ਪ੍ਰਵਾਸੀਆਂ ਅਤੇ ਵਿਦਿਆਰਥੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਮੌਰੀਸਨ ਨੇ ਟੀਕਾ ਲਗਵਾ ਚੁੱਕੇ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਨੂੰ ਵਿਦੇਸ਼ ਯਾਤਰਾ ਕਰਨ ਦੀ ਇਜਾਜ਼ਤ ਦੇਣ ਦੀ ਯੋਜਨਾ ਦੀ ਰੂਪ ਰੇਖਾ ਪੇਸ਼ ਕੀਤੀ ਸੀ।

Comment here