ਗੁਰਦਾਸਪੁਰ-ਇੱਥੋਂ ਦੇ ਹਲਕਾ ਕਦੀਆ ਦੇ ਪਿੰਡ ਘੱਸ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਅਮਰ ਘੱਸ ਦੀ ਖੇਡਦੇ ਸਮੇਂ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਖੇਡਦੇ ਸਮੇਂ ਸਿਰ ਵਿਚ ਸੱਟ ਲੱਗਣ ਨਾਲ ਇਹ ਖਿਡਾਰੀ ਜ਼ਖਮੀ ਹੋ ਗਿਆ ਸੀ। ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਹੈ। ਇਹ ਟੂਰਨਾਮੈਂਟ ਜੱਕੋਪੁਰ ਕਲਾਂ (ਜਲੰਧਰ) ਵਿਚ ਚੱਲ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਸਟਾਰ ਕਬੱਡੀ ਖਿਡਾਰੀ ਅਮਰ ਘੱਸ ਦੀ ਅਚਾਨਕ ਸੱਟ ਲੱਗ ਗਈ। ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰੀ ਟੀਮ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਵੇਂ ਹੀ ਮੌਤ ਦੀ ਖਬਰ ਟੂਰਨਾਮੈਂਟ ਵਿਚ ਮਿਲੀ ਤਾਂ ਦਰਸ਼ਕਾਂ ਦੇ ਚਿਹਰੇ ਉਤੇ ਮਾਯੂਸੀ ਛਾ ਗਈ। ਪ੍ਰਬੰਧਕਾਂ ਨੇ ਤੁਰਤ ਕਬੱਡੀ ਟੂਰਨਾਮੈਂਟ ਨੂੰ ਰੱਦ ਕਰ ਦਿੱਤਾ। ਇਸ ਮੌਕੇ 2 ਮਿੰਟ ਦਾ ਮੌਨ ਰੱਖ ਕੇ ਮਰਹੂਮ ਖਿਡਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਟੂਰਨਾਮੈਂਟ ਵਿਚ ਖੇਡਦੇ ਸਮੇਂ ਕਬੱਡੀ ਖਿਡਾਰੀ ਦੀ ਮੌਤ

Comment here