ਚੰਡੀਗੜ੍ਹ-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਭਾਰਤ ਭੂਸ਼ਣ ਆਸ਼ੂ ਦੇ ਖ਼ਿਲਾਫ਼ ਟੈਂਡਰ ਅਲਾਟਮੈਂਟ ਘੁਟਾਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।ਇਸ ਮਾਮਦੇ ਵਿੱਚ ਵਿਜੀਲੈਂਸ ਵਿਭਾਗ ਦੇ ਵੱਲੋਂ 16 ਅਗਸਤ 2022 ਨੂੰ ਲੁਧਿਆਣਾ ਦੇ ਵਿੱਚ ਐਫਆਈਆਰ ਦਰਜ ਕੀਤੀ ਸੀ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਸ ਮਾਮਲੇ ਦੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਿੱਚ ਅਰਜ਼ੀ ਦਾਖਲ ਕਰ ਕੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ। ਦੂਜੇ ਪਾਸ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਹੁਕਮ ਜਾਰੀ ਕੀਤੇ ਹੋਏ ਹਨ।ਹੁਣ ਹਾਈ ਕੋਰਟ ਦੇ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 3 ਫਰਵਰੀ ਨੂੰ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਕਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਸ ਕੇਸ ਦੇ ਵਿੱਚ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ‘ਤੇ 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਇਲਜ਼ਾ ਹਨ । ਜਿਸਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਆਸ਼ੂ ‘ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਇਲਜ਼ਾਮ ਹਨ। ਇਲਜ਼ਾਮ ਹੈ ਕਿ ਆਸ਼ੂ ਨੇ ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਸੀ।
ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਨੂੰ ਜ਼ਮਾਨਤ ਨਾ ਮਿਲੀ

Comment here