ਪਟਿਆਲਾ-34 ਸਾਲ ਪੁਰਾਣੇ ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਚੰਡੀਗੜ੍ਹ ਪੀਜੀਆਈ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਕੁਝ ਟੈਸਟ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਨਹੀਂ ਹੋ ਸਕੇ ਸਨ ਜਿਸ ਕਰਕੇ ਅੱਜ ਸਵੇਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ 23 ਮਈ ਨੂੰ ਵੀ ਸਿੱਧੂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਉਨ੍ਹਾਂ ਦਾ ਮੈਡੀਕਲ ਚੈੱਕਅਪ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਕੀਤਾ ਗਿਆ। ਖਰਾਬ ਸਿਹਤ ਦੇ ਚਲਦਿਆਂ ਹੀ ਉਸ ਲਈ ਖਾਣ ਪੀਣ ਦੇ ਵੀ ਵਖਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਟੈਸਟਾਂ ਲਈ ਸਿੱਧੂ ਨੂੰ ਭੇਜਿਆ ਪੀ ਜੀ ਆਈ

Comment here