ਅੰਮ੍ਰਿਤਸਰ-ਪੰਜਾਬ ਪੁਲੀਸ ਦੇ ਇਕ ਸਬ-ਇੰਸਪੈਕਟਰ ਦੀ ਕਾਰ ਹੇਠ ਧਮਾਕਾਖੇਜ਼ ਸਮੱਗਰੀ ਲਾਉਣ ਦੇ ਮਾਮਲੇ ਵਿੱਚ ਪੁਲੀਸ ਨੇ ਮੁੱਖ ਮੁਲਜ਼ਮ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਇਲਾਕੇ ’ਵਿਚੋਂ ਉਸ ਦੇ ਦੋ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਯੁਵਰਾਜ ਸੱਭਰਵਾਲ ਯੱਸ਼ ਵਾਸੀ ਨਵੀਂ ਆਬਾਦੀ ਫੈਜ਼ਪੁਰਾ, ਪਵਨ ਕੁਮਾਰ ਸ਼ਿਵਾ ਮੱਛੀ ਤੇ ਸਾਹਿਲ ਉਰਫ ਮੱਛੀ ਦੋਵੇਂ ਵਾਸੀ ਚਮਰੰਗ ਰੋਡ ਵਜੋਂ ਹੋਈ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਕਈ ਅਪਰਾਧਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਇਹ ਪੁਲੀਸ ਨੂੰ ਲੋੜੀਂਦੇ ਸਨ।ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਮੁਲਜ਼ਮ ਕਾਬੂ ਕੀਤੇ ਗਏ ਹਨ ਤੇ ਹੁਣ ਗ੍ਰਿਫ਼ਤਾਰ ਕੀਤਾ ਗਿਆ ਯੁਵਰਾਜ ਸੱਭਰਵਾਲ ਉਰਫ਼ ਯੱਸ਼ ਮੁੱਖ ਮੁਲਜ਼ਮ ਹੈ। ਉਨ੍ਹਾਂ ਦੱਸਿਆ ਕਿ ਯਸ਼ ਨੇ 16 ਅਗਸਤ ਦੀ ਰਾਤ ਨੂੰ ਆਪਣੇ ਇੱਕ ਸਾਥੀ ਦੀਪਕ ਵਾਸੀ ਪੱਟੀ ਨਾਲ ਮਿਲ ਕੇ ਸਥਾਨਕ ਰਣਜੀਤ ਐਵੇਨਿਊ ਇਲਾਕੇ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਧਮਾਕਾਖੇਜ਼ ਸਮੱਗਰੀ ਲਾਈ ਸੀ ਤੇ ਇਹ ਕਾਰਵਾਈ ਕੈਨੇਡਾ ਵਿਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਨਿਰਦੇਸ਼ ’ਤੇ ਕੀਤੀ ਗਈ ਸੀ।
ਠਾਣੇਦਾਰ ਦੀ ਕਾਰ ਹੇਠ ਧਮਾਕਾਖੇਜ਼ ਸਮੱਗਰੀ ਲਾਉਣ ਵਾਲਾ ਗ੍ਰਿਫ਼ਤਾਰ

Comment here