ਛੇਹਰਟਾ- ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਵਿਰੁਧ ਵਿਢੀ ਕਾਰਵਾਈ ਤਹਿਤ ਪੰਜਾਬ ਪੁਲਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਸਮਗਲਿੰਗ ਕਰਨ ਵਾਲੇ ਤਸਕਰ ਅਤੇ ਲੋੜੀਂਦੇ ਮੁਲਜ਼ਮ ਜਗਜੀਤ ਸਿੰਘ ਉਰਫ ਜੱਗੀ ਵਾਸੀ ਹਵੇਲੀਆ ਸਰਾਏ ਅਮਾਨਤ ਖਾਂ (ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਮੋਟਰਸਾਈਕਲ ਅਤੇ 2 ਮੋਬਾਈਲ ਬਰਾਮਦ ਕੀਤੇ ਹਨ। ਥਾਣਾ ਛੇਹਰਟਾ ਦੇ ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੇ ਜਦੋਂ ਉਕਤ ਮੁਲਜ਼ਮ ਤੋਂ ਬਾਰੀਕੀ ਨਾਲ ਮੁੱਢਲੀ ਜਾਂਚ ਕੀਤੀ ਤਾਂ ਉਸ ਨੇ ਬਾਅਦ ’ਚ 30 ਬੋਰ ਦਾ ਇਕ ਪਿਸਟਲ, 2 ਮੈਗਜ਼ੀਨ, ਇਕ ਡਰੋਨ, 8 ਜ਼ਿੰਦਾ ਰੌਂਦ ਬਰਾਮਦ ਕਰਵਾਏ। ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਮੁਲਜ਼ਮ ਨੇ ਮੰਨਿਆ ਹੈ ਕਿ 7 ਅਪ੍ਰੈਲ ਨੂੰ ਜੋ ਇਕ ਮਾਮਲੇ ਵਿਚ ਡਰੋਨ ਬਰਾਮਦ ਹੋਇਆ ਸੀ, ਉਹ ਡਰੋਨ ਵੀ ਉਸ ਦਾ ਹੀ ਸੀ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਡਰੋਨ ਜ਼ਰੀਏ ਨਸ਼ੇ ਤੇ ਅਸਲੇ ਦੀ ਸਮਗਲਿੰਗ ਕਰਨ ਵਾਲਾ ਗ੍ਰਿਫਤਾਰ!

Comment here