ਅਪਰਾਧਸਿਆਸਤਖਬਰਾਂ

ਡਰੱਗਜ਼ ਮਾਮਲੇ ‘ਚ ਮਜੀਠੀਆ ਬਾਰੇ ਫ਼ੈਸਲਾ 11 ਅਪ੍ਰੈਲ ਨੂੰ

ਨਵੀਂ ਦਿੱਲੀ: ਡਰੱਗਜ਼ ਮਾਮਲੇ ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਸੁਪਰੀਮ ਕੋਰਟ ਨੇ ਝਟਕਾ ਦਿੰਦੇ ਹੋਏ ਇਸ ਕੇਸ ਸਬੰਧੀ ਸੁਣਵਾਈ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਸਬੰਧੀ ਸੁਣਵਾਈ11 ਅਪ੍ਰੈਲ ਨੂੰ ਹੋਵੇਗੀ। ਦਰਅਸਲ ਮਜੀਠੀਆ ਲੰਮੇ ਸਮੇਂ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ ਅਤੇ ਵਿਧਾਨਸਭਾ ਚੋਣਾਂ ਲਈ ਉਸਨੂੰ ਕੁਝ ਸਮੇਂ ਲਈ ਫਰਲੋ ਦਿਤੀ ਗਈ ਸੀ। ਚੋਣਾਂ ਹੁੰਦੇ ਹੀ ਉਸਨੇ ਆਤਮ ਸਮਰਪਣ ਕਰ ਦਿੱਤਾ ਸੀ। ਇਸਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋ ਸਕੀ ਹੈ। ਇਸ ਮਜੀਠੀਆ ਦਾ ਦੋਸ਼ ਹੈ ਕਿ ਚੋਣਾਂ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ।

Comment here