ਚੰਡੀਗੜ੍ਹ-ਪੰਜਾਬ ਸਰਕਾਰ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠਿਆ ਖਿਲਾਫ ਐਨਡੀਪੀਐਸ ਮਾਮਲੇ ਵਿੱਚ ਨਵੀਂ ਐਸਆਈਟੀ ਦਾ ਗਠਨ ਕੀਤਾ ਹੈ। ਨਵੀਂ ਐਸਆਈਟੀ ਦਾ ਮੁਖੀ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਹੁਣ ਨਵੀਂ ਐਸਆਈਟੀ ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ਦੀ ਜਾਂਚ ਕਰੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਡੀਆਈਜੀ ਰਾਹੁਲ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ ਐਸਆਈਟੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਪਰ ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹਨ।
ਡਰੱਗ ਕੇਸ ‘ਚ ਬਿਕਰਮ ਮਜੀਠਿਆ ਖਿਲਾਫ ਨਵੀਂ ‘ਸਿਟ’ ਦਾ ਗਠਨ

Comment here