ਸਿਆਸਤਖਬਰਾਂਚਲੰਤ ਮਾਮਲੇ

ਡਰੱਗ ਮਾਮਲਾ: ਹਾਈਕੋਰਟ ਨੇ ਜਗਦੀਸ਼ ਭੋਲੇ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ-ਹਾਈਕੋਰਟ ਨੇ ਡਰੱਗਜ਼ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਜਗਦੀਸ਼ ਭੋਲੇ ਨੂੰ ਇੱਕ ਦਿਨ ਦੀ ਜ਼ਮਾਨਤ ਦਿੱਤੀ ਹੈ। ਇਹ ਰਾਹਤ ਭੋਲਾ ਦੀ ਮਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਦਿੱਤੀ ਗਈ ਹੈ। 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਉਹ ਆਪਣੀ ਮਾਂ ਨੂੰ ਮਿਲ ਸਕੇਗਾ। ਪੁਲਿਸ ਹਿਰਾਸਤ ‘ਚ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਦੱਸ ਦਈਏ ਕਿ ਭੋਲੇ ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।

Comment here