ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ਤੋਂ ਬਾਅਦ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਚੁਣੇ ਗਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਹੁਣ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਨਿਰਮਲ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਡਾ. ਇੰਦਰਬੀਰ ਸਿੰਘ ਨਿੱਝਰ ਕਾਰਜਕਾਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਮਰਹੂਮ ਨਿਰਮਲ ਸਿੰਘ 2019 ਵਿੱਚ ਪ੍ਰਧਾਨ ਬਣੇ ਸਨ ਅਤੇ ਮਜੀਠਾ-ਅਣਖੀ ਗਰੁੱਪ ਨਾਲ ਸਬੰਧ ਰੱਖਦੇ ਸਨ। ਉਹ 2019 ਤੋਂ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਉਨ੍ਹਾਂ ਦਾ ਕਾਰਜਕਾਲ 2024 ਤੱਕ ਸੀ। ਅਚਾਨਕ ਹੋਈ ਉਨ੍ਹਾਂ ਦੀ ਮੌਤ ਤੋਂ ਬਾਅਦ ਕੱਲ੍ਹ ਸਰਬਸੰਮਤੀ ਨਾਲ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਨਵਾਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਡਾ. ਇੰਦਰਬੀਰ ਨਿੱਝਰ ਹੁਣ ਤੱਕ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਵਜੋਂ ਕੰਮ ਕਰ ਰਹੇ ਸਨ ਅਤੇ ਹੁਣ ਅਗਲੇ ਦੋ ਸਾਲਾਂ ਲਈ ਡਾ. ਨਿੱਝਰ ਪ੍ਰਧਾਨ ਹੋਣਗੇ।
Comment here