ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਡਾ ਵਿਜੈ ਸਿੰਗਲਾ ਨੂੰ ਮਿਲੀ ਜਮ਼ਾਨਤ

ਚੰਡੀਗੜ੍ਹ- ਪੰਜਾਬ ਦੀ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਦੇ ਕੇਸ ‘ਚ ਬਰਖ਼ਾਸਤ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ‘ਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਤੋਂ ਕੋਈ ਰਿਕਵਰੀ ਨਹੀਂ ਹੋਈ ਹੈ। ਉੱਥੇ ਹੀ ਜਿਸ ਕਾਲ ਰਿਕਾਰਡਿੰਗ ‘ਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਦੇ ਲਈ ਸਿੰਗਲਾ ਨੇ ਵੁਆਇਸ ਸੈਂਪਲ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਜਦੋਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਤਾਂ ਸਰਕਾਰ ਨੇ ਇਸ ਮਾਮਲੇ ‘ਚ ਸਮਾਂ ਦੇਣ ਦੀ ਮੰਗ ਕੀਤੀ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਵੀ ਪਾਈ। ਹਾਈਕੋਰਟ ‘ਚ ਸਿੰਗਲਾ ‘ਤੇ ਲੱਗੇ ਦੋਸ਼ਾਂ ਬਾਰੇ ਸਰਕਾਰ ਕੋਈ ਠੋਸ ਜਾਣਕਾਰੀ ਨਹੀਂ ਦੇ ਸਕੀ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ ਸਰਕਾਰ ਨਾਲ ਸਲਾਹ ਕਰਨੀ ਹੋਵੇਗੀ, ਜਿਸ ਲਈ ਉਨ੍ਹਾਂ ਨੂੰ ਸਮਾਂ ਦਿੱਤਾ ਜਾਵੇ। ਇਸ ‘ਤੇ ਪਟੀਸ਼ਨਰ ਹੈਰਾਨ ਸਨ ਕਿ ਏਜੀ ਨੂੰ ਵੀ ਸਰਕਾਰ ਦੇ ਨਿਰਦੇਸ਼ਾਂ ਦੀ ਲੋੜ ਹੈ? ਅਦਾਲਤ ਨੇ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ 8 ਜੁਲਾਈ ਤਕ ਦਾ ਸਮਾਂ ਦਿੰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ ਸੀ।

Comment here