ਖਬਰਾਂਚਲੰਤ ਮਾਮਲੇਦੁਨੀਆ

ਡਿਬਰੂਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ‘ਤੇ ਸਾਥੀਆਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ-ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਤੇ ਹੋਰਾਂ ਨੇ ਪੱਤਰ ਲਿਖਿਆ ਹੈ। ਇਹ ਪੱਤਰ ਉਹਨਾਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ‘ਚ ਹੀ ਪ੍ਰਦਰਸ਼ਨ ਸ਼ੁਰੂ ਕੀਤਾ ਹੈ ਕਿਉਂਕਿ ਵਕੀਲ ਤੇ ਪਰਿਵਾਰ ਨਾਲ ਮਿਲਣ ਦੀ ਪਰਮਿਸ਼ਨ ‘ਚ ਦੇਰੀ ਹੁੰਦੀ ਹੈ ਅਤੇ ਕਈ-ਕਈ ਘੰਟੇ ਮਿਲਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ। ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਤੇ ਹੋਰਾਂ ਨੇ ਪੱਤਰ ਵਿੱਚ ਡਿਪਟੀ ਕਮਿਸ਼ਨਰ ਖਿਲਾਫ਼ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇ਼ਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜੇਲ੍ਹ ਬੰਦੀ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਡੀਸੀ ਅੰਮ੍ਰਿਤਸਰ ਸਾਡੇ ਨਾਲ ਗੱਲਬਾਤ ਕਰਨ।

Comment here