ਅਪਰਾਧਸਿਆਸਤਖਬਰਾਂ

ਡੀ. ਐੱਸ. ਪੀ. ਦੀ ਸ਼ੱਕੀ ਹਾਲਤ ’ਚ ਮੌਤ

ਪਟਿਆਲਾ-ਘਰੇਲ ਕਲੇਸ਼ ਦੇ ਚਲਦਿਆਂ ਨਾਭਾ ਦੇ ਡੀ.ਐੱਸ.ਪੀ ਗਗਨਦੀਪ ਸਿੰਘ ਭੁੱਲਰ ਦੀ ਮਾਡਲ ਰੋਡ ’ਤੇ ਸਥਿਤ ਆਪਣੇ ਘਰ ਵਿਚ 32 ਬੋਰ ਦੀ ਆਪਣੀ ਨਿੱਜੀ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਚੱਲਣ ਕਾਰਣ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਨਾਭਾ ਦੇ ਡੀ. ਐੱਸ. ਪੀ. ਦਵਿੰਦਰ ਅੱਤਰੀ ਵੱਲੋਂ ਵੱਡਾ ਖੁਲਾਸਾ ਕੀਤਾ ਹੈ ਕਿ ਡੀ. ਐੱਸ. ਪੀ. ਗਗਨਦੀਪ ਭੁੱਲਰ ਵੱਲੋਂ ਆਤਮਹੱਤਿਆ ਕੀਤੀ ਗਈ ਹੈ। ਡੀ. ਐੱਸ. ਪੀ. ਗਗਨਦੀਪ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਚੱਲ ਰਿਹਾ ਸੀ। ਮ੍ਰਿਤਕ ਡੀ. ਐੱਸ. ਪੀ. ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਤਫਤੀਸ਼ ਜਾਰੀ ਹੈ।
ਵੱਡੇ ਅਹੁਦੇ ’ਤੇ ਤਾਇਨਾਤ ਡੀ.ਐੱਸ.ਪੀ ਗਗਨਦੀਪ ਸਿੰਘ ਭੁੱਲਰ ਜੋ ਪਟਿਆਲਾ ਬਹਾਦਰਗੜ੍ਹ ਵਿਖੇ (ਐੱਸ. ਓ. ਜੀ. ਵਿੰਗ) ਵਿਚ ਆਪਣੀ ਡਿਊਟੀ ਨਿਭਾਅ ਰਹੇ ਸਨ। ਬੀਤੇ ਦਿਨੀਂ ਅਚਾਨਕ ਘਰ ਵਿਚ ਉਨ੍ਹਾਂ ਵੱਲੋਂ ਆਤਮਹੱਤਿਆ ਕਰ ਲਈ ਗਈ ਸੀ। ਜਿਸ ਦਾ ਖੁਲਾਸਾ ਅੱਜ ਨਾਭਾ ਦੇ ਡੀ.ਐੱਸ.ਪੀ. ਦਵਿੰਦਰ ਅੱਤਰੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਆਤਮਹੱਤਿਆ ਦਾ ਮੁੱਖ ਕਾਰਨ ਇਹ ਸੀ ਕਿ ਡੀ.ਐੱਸ.ਪੀ ਭੁੱਲਰ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਚੱਲ ਰਿਹਾ ਸੀ। ਜਿਸ ਨੂੰ ਲੈ ਕੇ ਡੀ.ਐੱਸ.ਪੀ ਭੁੱਲਰ ਵੱਲੋਂ ਖੌਫ਼ਨਾਕ ਕਦਮ ਚੁੱਕਿਆ ਗਿਆ। ਡੀ.ਐੱਸ.ਪੀ ਅੱਤਰੀ ਨੇ ਕਿਹਾ ਕਿ ਫਿਲਹਾਲ ਪੁਲਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Comment here