ਅਪਰਾਧਸਿਆਸਤਖਬਰਾਂ

ਡੇਰਾ ਪ੍ਰੇਮੀ ਦਾ ਕਤਲ, ਤਣਾਅ ਦਾ ਮਹੌਲ

ਸ੍ਰੀ ਮੁਕਤਸਰ ਸਾਹਿਬ- ਜਿ਼ਲੇ ਦੇ ਪਿੰਡ ਭੂੰਦੜ ਵਿਖੇ ਬੀਤੀ ਸ਼ਾਮ ਡੇਰਾ ਪ੍ਰੇਮੀ ਚਰਨਦਾਸ ਦਾ ਅਣਪਛਾਤੇ ਦੋ ਮੋਟਰਸਾਈਕਲ ਸਵਾਰ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  ਚਰਨਦਾਸ ਤੇ ਉਸ ਦੀ ਭਰਜਾਈ ‘ਤੇ 2018 ‘ਚ ਬੇਅਦਬੀ ਦੇ ਦੋਸ਼ ਲੱਗੇ ਸਨ ਕਿ ਉਕਤ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਰੂਪ ਚੁੱਕੇ ਸਨ। ਬੇਅਦਬੀ ਮਾਮਲੇ ‘ਚ ਪੁਲਿਸ ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਚਰਨਦਾਸ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਚਰਨਦਾਸ ਪਿੰਡ ਵਿਚ ਹੀ ਆਪਣੀ ਕਰਿਆਨੇ ਦੀ ਦੁਕਾਨ ਤੇ ਬੈਠਾ ਸੀ ਤੇ ਇਸ ਦੌਰਾਨ ਦੋ ਅਣਪਛਾਤੇ ਕੁਝ ਸਮਾਨ ਲੈਣ ਦੇ ਬਹਾਨੇ ਦੁਕਾਨ ਅੰਦਰ ਦਾਖਲ ਹੋ ਗਏ ਤੇ ਚਰਨਦਾਸ ਦੇ ਗੋਲੀ ਮਾਰ ਕੇ ਫਰਾਰ ਹੋ ਗਏ ਸਨ। ਗੰਭੀਰ ਜ਼ਖ਼ਮੀ ਹਾਲਤ ਵਿਚ ਡੇਰਾ ਪ੍ਰੇਮੀ ਨੂੰ ਗਿਦੜਬਾਹਾ ਦੇ ਸਰਕਾਰੀ ਹਸਪਤਾਲ ‘ਚ ਲਿਜਾਇਆ ਗਿਆ ਸੀ ਪਰ ਨਾਜ਼ੁਕ ਹਾਲਤ ਦੇ ਚਲਦਿਆਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਸੀ ਜਿੱਥੇ ਉਸ ਦੀ ਮੌਤ ਹੋ ਗਈ। ਓਧਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 302 ਦਾ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਓਧਰ ਪਿੰਡ ਭੂੰਦੜ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਚਰਨਦਾਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਪੁਲਿਸ ਫ਼ੋਰਸ ਦੀ ਮੌਜੂਦਗੀ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਇਲਾਕੇ ਵਿੱਚ ਤਣਾਅ ਦਾ ਮਹੌਲ ਬਣਿਆ ਹੋਇਆ ਹੈ। 

Comment here