ਡੇਰਾ ਪੈਰੋਕਾਰਾਂ ਨੂੰ ਉਨ੍ਹਾਂ ਦੇ ਸਿਰਸੇ ਆਉਣ ਦੀ ਆਸ
ਬਠਿੰਡਾ-ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨ (7-27 ਫਰਵਰੀ) ਦੀ ਛੁੱਟੀ ਦਿੱਤੀ ਗਈ ਸੀ ਤਾਂ ਜੋ ਉਹ ਗੁਰੂਗ੍ਰਾਮ ਵਿੱਚ ਆਪਣੇ ਪਰਿਵਾਰ ਨੂੰ ਮਿਲ ਸਕੇ, ਉਨ੍ਹਾਂ ਨੇ 28 ਫਰਵਰੀ ਨੂੰ ਜੇਲ੍ਹ ਪਰਤਣਾ ਹੈ। ਉਨ੍ਹਾਂ ਦੇ ਪੈਰੋਕਾਰਾਂ ਨੂੰ ਆਸ ਹੈ ਕਿ ਉਹ ਜਲਦੀ ਹੀ ਸਿਰਸਾ ਆਉਣਗੇ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਡੇਰਾ ਮੁਖੀ ਗੁਰਮੀਤ ਸਿੰਘ ਕਤਲ ਕੇਸਾਂ ‘ਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਹੈ। ਉਹ ਹਾਰਡ ਕੋਰ ਅਪਰਾਧੀ ਨਹੀਂ ਹੈ। ਪੰਜ ਸਾਲਾਂ ਬਾਅਦ ਉਹ ਛੁੱਟੀ ਦਾ ਹੱਕਦਾਰ ਹੈ। ਸਰਕਾਰ ਨੇ ਡੇਰਾ ਮੁਖੀ ਦੀ ਛੁੱਟੀ ਨੂੰ ਹਾਈ ਕੋਰਟ ‘ਚ ਚੁਣੌਤੀ ਦਿੰਦੇ ਹੋਏ ਇਹ ਵੀ ਦੱਸਿਆ ਹੈ ਕਿ ਡੇਰਾ ਮੁਖੀ ਨੂੰ ਖਾਲਿਸਤਾਨੀ ਸਮਰਥਕਾਂ ਤੋਂ ਖਤਰਾ ਹੈ, ਇਸ ਲਈ ਉਨ੍ਹਾਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਮਾਮਲੇ ‘ਤੇ ਬੁੱਧਵਾਰ ਨੂੰ ਮੁੜ ਸੁਣਵਾਈ ਹੋਣੀ ਹੈ। ਦੱਸਿਆ ਗਿਆ ਹੈ ਕਿ ਡੇਰਾ ਮੁਖੀ ਸਾਧਵੀ ਯੌਨ ਸ਼ੋਸ਼ਣ ਤੇ ਕਤਲ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ‘ਤੇ ਬਾਹਰ ਆਇਆ ਸੀ। ਜਦੋਂ ਤੋਂ ਡੇਰਾ ਮੁਖੀ ਸਾਹਮਣੇ ਆਇਆ ਹੈ, ਉਦੋਂ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਸਿਰਸਾ ਆਵੇਗਾ ਪਰ ਉਹ ਗੁਰੂਗ੍ਰਾਮ ‘ਚ ਰਹਿ ਰਿਹਾ ਹੈ। ਇਧਰ, ਸਿਰਸਾ ਸਥਿਤ ਡੇਰਾ ਹੈੱਡਕੁਆਰਟਰ ‘ਤੇ ਸਜਾਵਟ ਦਾ ਕੰਮ ਚੱਲ ਰਿਹਾ ਹੈ। ਡੇਰਾ ਸਮਰਥਕ ਡੇਰਾ ਮੁਖੀ ਦੇ ਬਾਹਰ ਆਉਣ ਦੀ ਖੁਸ਼ੀ ‘ਚ ਦੀਵੇ ਜਗਾ ਕੇ ਮਨਾ ਰਹੇ ਹਨ। 28 ਫਰਵਰੀ ਨੂੰ ਡੇਰੇ ਵਿੱਚ ਗੁਰੂ ਗੱਦੀਨਸ਼ੀਨ ਦਿਵਸ ਸਬੰਧੀ ਵਿਸ਼ਾਲ ਵਿਚਾਰ ਗੋਸ਼ਟੀ ਕਰਵਾਈ ਜਾਣੀ ਹੈ। ਇਸੇ ਨੂੰ ਜੋੜ ਕੇ ਕਿਆਸ ਲਗਾਏ ਜਾ ਰਹੇ ਹਨ ਕਿ ਡੇਰਾ ਮੁਖੀ ਫਰਲੋ ਖ਼ਤਮ ਹੋਣ ਤੋਂ ਪਹਿਲਾਂ ਸਿਰਸਾ ਆ ਸਕਦੇ ਹਨ।
Comment here