ਢਾਕਾ-ਨਿਊਮਾਰਕੇਟ ਪੁਲਸ ਸਟੇਸ਼ਨ ਦੇ ਮੁਖੀ ਸ਼ਫੀਕੁਲ ਗਨੀ ਸਾਬੂ ਦੇ ਹਵਾਲੇ ਨਾਲ ਦੱਸਿਆ ਕਿ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਸ਼ਨੀਵਾਰ ਤੜਕੇ ਭਿਆਨਕ ਅੱਗ ਲੱਗਣ ਕਾਰਨ ਹਜ਼ਾਰਾਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਨਿਊਜ਼ ਪੋਰਟਲ ਨੇ ਨਿਊਮਾਰਕੇਟ ਪੁਲਸ ਸਟੇਸ਼ਨ ਦੇ ਮੁਖੀ ਸ਼ਫੀਕੁਲ ਗਨੀ ਸਾਬੂ ਦੇ ਹਵਾਲੇ ਨਾਲ ਦੱਸਿਆ ਕਿ ਅੱਗ ਸਵੇਰੇ ਕਰੀਬ 4.45 ਵਜੇ ਨਿਊਮਾਰਕੇਟ ਅਤੇ ਢਾਕਾ ਕਾਲਜ ਦੇ ਵਿਚਕਾਰ ਸਥਿਤ ਸ਼ਾਪਿੰਗ ਸੈਂਟਰ ‘ਨਿਊ ਸੁਪਰਮਾਰਕੀਟ’ ਦੀ ਦੂਜੀ ਮੰਜ਼ਿਲ ‘ਤੇ ਲੱਗੀ ਅਤੇ ਤੇਜ਼ੀ ਨਾਲ ਹੋਰ ਮੰਜ਼ਿਲਾਂ ਤੱਕ ਫੈਲ ਗਈ। ਉਨ੍ਹਾਂ ਦੱਸਿਆ ਕਿ ਆਰਮੀ, ਨੇਵੀ ਅਤੇ ਏਅਰ ਫੋਰਸ ਦੀਆਂ ਟੀਮਾਂ ਅੱਗ ਬੁਝਾਉਣ ਵਿੱਚ ਮਦਦ ਕਰ ਰਹੀਆਂ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅੱਗ ‘ਤੇ ਕਾਬੂ ਪਾਉਣ ਲਈ ‘ਬਾਰਡਰ ਗਾਰਡ ਬੰਗਲਾਦੇਸ਼’ ਦੀਆਂ 12 ਪਲਟਨਾਂ ਨੂੰ ਵੀ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਫਾਇਰ ਬ੍ਰਿਗੇਡ ਦੀਆਂ 28 ਗੱਡੀਆਂ ਵੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਫਾਇਰ ਸਰਵਿਸ ਦੇ ਸਹਾਇਕ ਡਿਪਟੀ ਡਾਇਰੈਕਟਰ ਸ਼ਾਹਜਹਾਂ ਸਿਕਦਾਰ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਢਾਕਾ ਦੇ ਸ਼ਾਪਿੰਗ ਸੈਂਟਰ ‘ਚ ਅੱਗ ਲੱਗਣ ਨਾਲ ਹਜ਼ਾਰਾਂ ਦੁਕਾਨਾਂ ਸੜੀਆਂ

Comment here