ਸਿਆਸਤਖਬਰਾਂਚਲੰਤ ਮਾਮਲੇ

ਤਨਖਾਹ ਨਾ ਮਿਲਣ ’ਤੇ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ

ਬਠਿੰਡਾ-  ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੇ ਕੱਲ੍ਹ ਹੀ ਆਪਣਾ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ ਪ੍ਰੰਤੂ ਬਠਿੰਡਾ ਵਿੱਚ  ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤਾ। ਇਹਨਾਂ ਅਧਿਆਪਕਾਂ ਦਾ ਦੋਸ਼ ਹੈ ਕਿ ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤਕ  ਸਕੂਲਾਂ ਦੇ ਅਧਿਆਪਕਾਂ ਨੂੰ ਤਨਖਾਹ ਨਹੀਂ ਮਿਲੀ ਜਿਸ ਕਰਕੇ  ਉਨ੍ਹਾਂ ਦਾ ਘਰੇਲੂ ਬਜਟ ਵਿਗੜ ਗਿਆ ਹੈ ਉਨ੍ਹਾਂ ਦੱਸਿਆ ਕਿ ਕਾਫੀ ਅਧਿਆਪਕਾਂ ਨੇ ਤਾਂ ਬੈਂਕ ਤੋਂ ਲੋਨ ਲਏ ਹੋਏ ਹਨ ਜਿਸ ਕਰਕੇ ਲੋਨ ਦੀਆਂ ਕਿਸ਼ਤਾਂ ਭਰਨ ’ਚ ਮੁਸ਼ਕਿਲ ਆ ਰਹੀ ਹੈਅੱਜ ਅੱਕੇ ਹੋਏ ਅਧਿਆਪਕਾਂ ਨੇ ਬਠਿੰਡਾ ਦੇ ਜ਼ਿਲ੍ਹਾ ਸਕੱਤਰੇਤ  ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ  ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਜਲਦ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਰਿਲੀਜ਼ ਕੀਤੀਆਂ ਗਈਆਂ ਤਾਂ  ਇੱਕ ਮੀਟਿੰਗ ਬੁਲਾ ਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਣਗੇ। ਮਹਿਲਾ ਆਗੂ ਅਧਿਆਪਕ ਨਵਚਰਨਪ੍ਰੀਤ ਕੌਰ ਦਾ ਕਹਿਣਾ ਹੈ ਕਿ  ਸਿੱਖਿਆ ਦਾ ਖੇਤਰ ਅਗਰ ਉੱਚਾ ਚੁੱਕਣਾ ਹੈ ਤਾਂ  ਉੱਪਰ ਤੋਂ ਸਿਰਸਾ ਵੱਲ ਬਦਲਾਅ ਕਰਨੇ ਜ਼ਰੂਰੀ ਹਨ।  ਨਾ ਕਿ ਸਕੂਲਾਂ ਵਿੱਚ ਜਾ ਕੇ ਬੇਵਜ੍ਹਾ ਰੀਡ ਕਰ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨ। ਸਿੱਖਿਆ ਵਿੱਚ ਸੁਧਾਰ ਲਈ ਥੱਲੜੇ ਪੱਧਰ ਤੋਂ ਨਹੀਂ ਉਪਰਲੇ ਪੱਧਰ ਤੋਂ ਬਦਲਾਅ ਦੀ ਲੋੜ ਹੈ ਤਾਂ ਜੋ ਸ਼ਿਕਸ਼ਾ ਬਿਹਤਰ ਤਰੀਕੇ ਨਾਲ ਬੱਚਿਆਂ ਨੂੰ ਮਿਲ ਸਕੇ  ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਨਵੀਂ ਬਣੀ ਆਮ ਆਦਮੀ ਦੀ ਸਰਕਾਰ ਤੋਂ ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਸਾਨੂੰ ਕੋਈ ਖਾਸ ਉਮੀਦਾਂ ਨਹੀਂ ਹਨ। ਫਿਰ ਵੀ ਉਮੀਦ ਤੇ ਦੁਨੀਆ ਕਾਇਮ ਹੈ ਅਸੀਂ ਉਨ੍ਹਾਂ ਦਾ ਇੰਤਜ਼ਾਰ ਕਰਾਂਗੇ ਪ੍ਰੰਤੂ  ਘਰ ਦਾ ਗੁਜ਼ਾਰਾ ਚਲਾਉਣ ਲਈ ਉਨ੍ਹਾਂ ਕੋਲ ਪੈਸੇ ਨਹੀਂ , ਮਜਬੂਰੀ ਵਿੱਚ ਉਹ ਧਰਨਾ ਪ੍ਰਦਰਸ਼ਨ ਕਰ ਰਹੇ ਹਨ।

Comment here