ਅਪਰਾਧਸਿਆਸਤਖਬਰਾਂ

ਤਰਨਤਾਰਨ ਚ ਆਰ ਡੀ ਐਕਸ ਬਰਾਮਦ

ਤਰਨਤਾਰਨ – ਪੰਜਾਬ ਪੁਲਿਸ ਨੇ ਇੱਕ ਵਾਰ ਫੇਰ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਨਾਕਾਮ ਕਰ ਦਿੱਤੇ ਹਨ, ਤਰਨਤਾਰਨ ਪੁਲਿਸ ਨੇ ਕਰੀਬ ਸਾਢੇ ਤਿੰਨ ਕਿਲੋਗ੍ਰਾਮ ਆਰਡੀਐਕਸ ਬਰਾਮਦ ਕੀਤਾ ਹੈ। ਇਹ ਆਰਡੀਐਕਸ ਇਕ ਖੰਡਰ ਇਮਾਰਤ ‘ਚ ਛੁਪਾਇਆ ਹੋਇਆ ਸੀ। ਇਸ ਮਾਮਲੇ ਨੂੰ ਕਰਨਾਲ ਤੋਂ ਫੜੇ ਗਏ ਅੱਤਵਾਦੀਆਂ ਨਾਲ ਜੋੜਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਸੂਬੇ ‘ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਤਰਨਤਾਰਨ ‘ਚ ਪਾਕਿਸਤਾਨ ਤੋਂ ਵੀ ਵੱਡਾ ਨੈੱਟਵਰਕ ਬਣਾਇਆ ਜਾ ਰਿਹਾ ਹੈ। ਤਿੰਨ ਦਿਨਾਂ ਤੋਂ ਜ਼ਿਲ੍ਹੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਇਸ ਮਿਸ਼ਨ ‘ਤੇ ਕੰਮ ਕਰ ਰਹੇ ਸਨ ਅਤੇ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ। ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਾਲੇ ਜਾਂਚ ਚੱਲ ਰਹੀ ਹੈ, ਜਾਂਚ ਪੜਤਾਲ ਪੂਰੀ ਹੋਣ ਤੋਂ ਬਾਅਦ ਸਾਰੀ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।

Comment here