ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਤਲਵੰਡੀ ਸਾਬੋ ਚ ਕਾਂਗਰਸੀ ਤੇ ਅਕਾਲੀ ਵਰਕਰਾਂ ’ਚ ਝੜਪ

ਬਠਿੰਡਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦੇ ਪੰਜਾਬ ਦਾ ਮਾਹੌਲ ‘ਚ ਕਾਫੀ ਗਰਮਾ ਗਰਮੀ ਹੈ। ਇਸੇ ਦੌਰਾਨ ਬਠਿੰਡਾ ਜ਼ਿਲ੍ਹੇ ਵਿਚ ਦੋ ਧੜਿਆਂ ਦੀ ਖੂਨੀ ਲੜਾਈ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ। ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਵਿਚ ਲੜਾਈ ਹੋ ਗਈ ਲੜਾਈ ਚ ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਸਰਪੰਚ ਦੇ ਜ਼ਖਮੀ ਹੋਣ ਦੀ ਸੂਚਨਾ ਹੈਹਾਲਾਂਕਿ ਹੁਣ ਤਕ ਪੁਲਿਸ ਕੋਲ ਕੋਈ ਇਸ ਦੀ ਸ਼ਿਕਾਇਤ ਨਹੀਂ ਪਹੁੰਚੀ ਪਰ ਤਲਵੰਡੀ ਸਾਬੋ ਦੇ ਡੀਐੱਸਪੀ ਜਸਮੀਤ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ। ਜ਼ਖਮੀਆਂ ਦੇ ਬਿਆਨ ਲੈਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅਨੁਸਾਰ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੇ ਪਿੰਡ ਨੰਗਲਾ ਵਿਚ ਕੇ ਸਾਬਕਾ ਸਰਪੰਚ ਹਰਦੇਵ ਸਿੰਘ ਹੋਰਨਾਂ ਸਾਥੀਆਂ ਸਮੇਤ ਤਿਆਰੀ ਵਿਚ ਲੱਗੇ ਹੋਏ ਸਨ ਜਿਸ ਦੌਰਾਨ ਕਾਂਗਰਸੀ ਸਰਪੰਚ ਕਾਕਾ ਸੰਘ ਤੇ ਹੋਰ ਲੋਕਾਂ ਨੇ ਉਹਨਾਂ ਉਪਰ ਹਮਲਾ ਕਰ ਦਿੱਤਾ। ਇਸ ਚ ਸਾਬਕਾ ਸਰਪੰਚ ਹਰਦੇਵ ਸਿੰਘ ਤੇ ਦਰਸ਼ਨ ਸਿੰਘ ਤੋਂ ਇਲਾਵਾ ਹੋਰ ਅਕਾਲੀ ਵਰਕਰ ਜ਼ਖਮੀ ਹੋ ਗਏ।ਇਸਤੋ ਬਾਅਦ ਉਨ੍ਹਾਂ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ਹੈ ਜਦਕਿ ਕਾਂਗਰਸ ਦੇ ਮੌਜੂਦਾ ਸਰਪੰਚ ਕਾਕਾ ਸਿੰਘ ਦਾ ਕਹਿਣਾ ਹੈ ਕਿ ਉਹ ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਲਈ ਡੋਰ-ਟੂ-ਡੋਰ ਕੰਪੇਨ ਕਰਕੇ ਵੋਟਾਂ ਮੰਗ ਰਹੇ ਸਨ ਕਿ ਸਾਬਕਾ ਸਰਪੰਚ ਹਰਦੇਵ ਸਿੰਘ ਨੇ ਉਨ੍ਹਾਂ ਨੂੰ ਕੰਪੇਨ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਤੇ ਉਨ੍ਹਾਂ ਚ ਹੱਥੋਪਾਈ ਹੋ ਗਈ ਅਤੇ ਉੁਨ੍ਹਾਂ ਉਸ ਤੇ ਹਮਲਾ ਕਰ ਦਿੱਤਾ। ਓਧਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਨੂੰ ਹਾਰ ਨਜਰ ਆ ਰਹੀ ਹੈ। ਜਿਸ ਕਰਕੇ ਕਾਂਗਰਸ ਬੁਖਲਾਹਟ ਵਿਚ ਹੈ ਅਤੇ ਉਨ੍ਹਾਂ ਸਾਡੇ ਸਮਰਥਕਾਂ ਤੇ ਹਮਲਾ ਕਰ ਦਿੱਤਾ। ਬਠਿੰਡਾ ਦੀ ਐੱਸਐੱਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਕਿਸੇ ਵੀ ਪਾਰਟੀ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ। ਮੈਂ ਇਸ ਮਾਮਲੇ ਨੂੰ ਹੁਣੇ ਜਾਂਚ ਕਰਵਾਉਂਦੀ ਹਾਂ। ਮੈਰਿਟ ਤੇ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Comment here