ਸਿਆਸਤਖਬਰਾਂ

… ਤਾਂ ਫੇਰ ਛੋਟੇਪੁਰ ਵੀ ਤੱਕੜੀ ਚ ਤੁਲ ਜਾਣਗੇ!!!

ਡੇਰਾ ਬਾਬਾ ਨਾਨਕ- ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਕਨਵੀਨਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਛੋਟੇਪੁਰ ਦੀ ਅਕਾਲੀ ਦਲ ਦੇ ਆਗੂਆਂ ਨਾਲ ਗੱਲਬਾਤ ਚੱਲ ਰਹੀ ਹੈ ਜੋ ਅੰਤਿਮ ਪੜਾਅ ’ਤੇ ਪਹੁੰਚ ਚੁੱਕੀ ਹੈ, ਆਖਿਆ ਜਾ ਰਿਹਾ ਹੈ ਕਿ ਜਲਦੀ ਹੀ ਛੋਟੇਪੁਰ ਅਕਾਲੀ ਦਲ ਦੀ ਤੱਕੜੀ ਫੜ ਸਕਦੇ ਹਨ। ਯਾਦ ਰਹੇ ਸੁੱਚਾ ਸਿੰਘ ਛੋਟੇਪੁਰ ਆਮ ਆਦਮੀ ਪਾਰਟੀ ’ਚ ਪੂਰੀ ਤਰ੍ਹਾਂ ਸਰਗਰਮ ਰਹੇ ਹਨ ਅਤੇ 2014 ਦੀਆਂ ਲੋਕ ਸਭਾ ਚੋਣਾਂ ’ਚ ਵੀ ਉਨ੍ਹਾਂ ਵਲੋਂ ਪਾਰਟੀ ਲਈ ਕਾਫੀ ਮਿਹਨਤ ਕੀਤੀ ਗਈ ਸੀ, ਜਿਸ ਦਾ ਫਾਇਦਾ ਵੀ ‘ਆਪ’ ਨੂੰ ਮਿਲਿਆ ਸੀ, ਪਰ ਕਈ ਆਗੂਆਂ ਨਾਲ ਤਾਲਮੇਲ ਨਾ ਬੈਠ ਸਕਣ ਕਰਕੇ ਉਹ ਪਾਰਟੀ ਤੋਂ ਬਾਹਰ ਹੋ ਗਏ। ਹੁਣ ਕਿਹਾ ਜਾ ਰਿਹਾ ਹੈ ਕਿ ਛੋਟੇਪੁਰ ਨੇ ਅਕਾਲੀ ਦਲ ਕੋਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਜਾਂ ਕਾਦੀਆਂ ਤੋਂ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ। ਜਲਦੀ ਕੋਈ ਫੈਸਲਾ ਹੋ ਸਕਦਾ ਹੈ।

 

Comment here