ਇਸਲਾਮਾਬਾਦ-ਤਾਲਿਬਾਨ ਵਲੋਂ ਹਥਿਆਰਾਂ ਦੇ ਬਲ ਤੇ ਅਫਗਾਨਿਸਤਾਨ ਤੇ ਮੁੜ ਕਬਜ਼ੇ ਨਾਲ ਦੁਨੀਆ ਪੱਧਰ ਵਿੱਚ ਚਿੰਤਾ ਜਤਾਈ ਜਾ ਰਹੀ ਹੈ, ਉੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਤਾਲਿਬਾਨਾਂ ਦਾ ਸਮਰਥਨ ਖੁਲੇਆਮ ਕੀਤਾ ਗਿਆ ਹੈ। ਇੱਕ ਵੀਡੀਓ ਵਿੱਚ ਇਮਰਾਨ ਖਾਨ ਤਾਲਿਬਾਨ ਲੜਾਕਿਆਂ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਇਮਰਾਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਤਾਲਿਬਾਨ ਨੇ ਯੁੱਧਗ੍ਰਸਤ ਦੇਸ਼ ਦੀ ਰਾਜਧਾਨੀ ‘ਤੇ ਕਬਜ਼ਾ ਕਰ ਲਿਆ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਹਮਣੇ ਆਇਆ, ਜਿਸ ਵਿੱਚ ਇਮਰਾਨ ਖਾਨ ਗੁਆਂਢੀ ਦੇਸ਼ ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਦਾ ਸਮਰਥਨ ਕਰਦੇ ਹੋਏ ਦਿਖਾਈ ਦੇ ਰਹੇ ਹਨ। ਪਾਕਿਸਤਾਨੀ ਟੈਲੀਵਿਜ਼ਨ ‘ਤੇ ਪ੍ਰਸਾਰਿਤ ਇੱਕ ਵੀਡੀਓ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਤਾਲਿਬਾਨ ਦਾ ਸਵਾਗਤ ਕਰਦੇ ਹੋਏ ਇਮਰਾਨ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, ‘ਉਨ੍ਹਾਂ (ਤਾਲਿਬਾਨਾਂ ) ਨੇ ਅਫਗਾਨਿਸਤਾਨ ਵਿੱਚ ਮਾਨਸਿਕ ਗੁਲਾਮੀ ਦੀਆਂ ਜ਼ੰਜੀਰਾਂ ਤੋੜ ਦਿੱਤੀਆਂ ਹਨ।’ ਪਾਕਿਸਤਾਨੀ ਪ੍ਰਧਾਨ ਮੰਤਰੀ ਕਹਿੰਦੇ ਹਨ, ‘ਮਾਨਸਿਕ ਗੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨਾ ਬਹੁਤ ਮੁਸ਼ਕਲ ਹੈ। ਪਰ ਹੁਣ ਅਫਗਾਨਿਸਤਾਨ ਵਿੱਚ ਉਨ੍ਹਾਂ ਨੇ ਗੁਲਾਮੀ ਦੀਆਂ ਜ਼ੰਜੀਰਾਂ ਤੋੜ ਦਿੱਤੀਆਂ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਜਦੋਂ ਸਮਾਂ ਆਵੇਗਾ ਤਾਂ ਪਾਕਿਸਤਾਨ ਤਾਲਿਬਾਨ ਸਰਕਾਰ ਨੂੰ ਅੰਤਰਰਾਸ਼ਟਰੀ ਸਹਿਮਤੀ, ਜ਼ਮੀਨੀ ਹਕੀਕਤ ਅਤੇ ਪਾਕਿਸਤਾਨ ਦੇ ਰਾਸ਼ਟਰੀ ਹਿੱਤਾਂ ਦੇ ਅਨੁਸਾਰ ਮਾਨਤਾ ਦੇਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਗੱਲ ਨਾਲ ਸਹਿਮਤ ਹੈ ਕਿ ਅਫਗਾਨ ਮੁੱਦੇ ਦਾ ਕੋਈ ਫੌਜੀ ਹੱਲ ਨਹੀਂ ਹੋਣਾ ਚਾਹੀਦਾ ਅਤੇ ਉਹ ਚਾਹੁੰਦਾ ਸੀ ਕਿ ਸਾਰੀਆਂ ਸਮੱਸਿਆਵਾਂ ਗੱਲਬਾਤ ਰਾਹੀਂ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਦੇਸ਼ ਦਾ ਏਜੰਡਾ ਅਫਗਾਨਿਸਤਾਨ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਦੇਖਣਾ ਹੈ। ਕੁਰੈਸ਼ੀ ਨੇ ਕਿਹਾ ਕਿ ਉਹ ਛੇਤੀ ਹੀ ਚੀਨ, ਈਰਾਨ, ਉਜ਼ਬੇਕਿਸਤਾਨ ਅਤੇ ਤੁਰਕਮੇਨਿਸਤਾਨ ਸਮੇਤ ਗੁਆਂਢੀ ਦੇਸ਼ਾਂ ਦੀ ਲੀਡਰਸ਼ਿਪ ਨਾਲ ਅਫਗਾਨ ਮੁੱਦੇ ‘ਤੇ ਚਰਚਾ ਕਰਨਗੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕਈ ਦੇਸ਼ਾਂ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਦੇ ਲਈ ਪਾਕਿਸਤਾਨ ਨੂੰ ਫਟਕਾਰ ਲਗਾਈ ਹੈ। ਦੁਨੀਆ ਦੇ ਕਈ ਦੇਸ਼ਾਂ ਵਿੱਚ ਪ੍ਰਦਰਸ਼ਨ ਹੋਏ ਹਨ, ਜਿੱਥੇ ਲੋਕਾਂ ਨੇ ਪਾਕਿਸਤਾਨ ਉੱਤੇ ਤਾਲਿਬਾਨ ਦੀ ਮਦਦ ਕਰਨ ਦਾ ਦੋਸ਼ ਲਗਾਇਆ ਹੈ।ਲਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸ਼ਾਸਨ ਤੋਂ ਬਾਅਦ, ਅਮਰੀਕਾ, ਬ੍ਰਿਟੇਨ, ਦੱਖਣੀ ਕੋਰੀਆ, ਆਸਟਰੇਲੀਆ ਸਮੇਤ ਬਹੁਤ ਸਾਰੇ ਦੇਸ਼ਾਂ ਨੇ ਆਪਣੇ ਦੂਤਾਵਾਸ ਬੰਦ ਕਰ ਦਿੱਤੇ ਹਨ ਅਤੇ ਕੂਟਨੀਤਕਾਂ ਨੂੰ ਵਾਪਸ ਲੈ ਰਹੇ ਹਨ। ਪਰ ਈਰਾਨ, ਚੀਨ, ਰੂਸ ਅਤੇ ਪਾਕਿਸਤਾਨ ਵਰਗੇ ਦੇਸ਼ ਆਪਣੇ ਦੂਤਾਵਾਸਾਂ ਵਿੱਚ ਤਾਲਿਬਾਨ ਦੇ ਨਾਲ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪੱਖ ਤੋਂ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਦੇ ਵੀ ਸੰਕੇਤ ਮਿਲੇ ਹਨ। ਚੀਨ ਨੇ ਤਾਲਿਬਾਨ ਦੇ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ , ਹਾਲਾਂਕਿ ਬਾਅਦ ਵਿੱਚ ਯੂ ਟਰਨ ਵੀ ਲਿਆ। ਰੂਸ ਨੇ ਪਹਿਲਾਂ ਹੀ ਤਾਲਿਬਾਨ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਸੀ।ਇਮਰਾਨ ਖਾਨ ਦੀ ਵੀਡੀਓ ਸੰਦੀਪ ਸੇਠ ਨਾਮ ਦੇ ਟਵਿਟਰ ਯੂਜ਼ਰ ਨੇ ਟਵੀਟ ਵੀ ਕੀਤੀ ਹੈ, –
Chains of slavery were broken in #Kabul #Afghanistan : Prime Minister #ImranKhan
“It is more difficult to free your mind from mental slavery, Afghans have broken the shackles of slavery”, PM #ImranKhan pic.twitter.com/6pO7oOivTn
— Sandeep Seth (@sandipseth) August 16, 2021
Comment here