ਨਿਊਯਾਰਕ-ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਤਾਲਿਬਾਨ ਨੂੰ ਕਿਹਾ ਹੈ ਕਿ ਉਹ ਛੇਤੀ ਤੋਂ ਛੇਤੀ ਮਿਲੀ-ਜੁਲੀ ਸਰਕਾਰ ਬਣਾਉਣ। ਉਸ ’ਚ ਸਾਰੇ ਲੋਕ ਨੁਮਾਇੰਦੇ ਹੋ। ਜਨਤਾ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਪੂਰੇ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰੂਸ ਅਫ਼ਗਾਨਿਸਤਾਨ ’ਚ ਅੱਤਵਾਦ ਰੋਕਣ, ਮਿਲੀ-ਜੁਲੀ ਸਰਕਾਰ ਤੇ ਜਨਤਾ ਲਈ ਕੀਤੇ ਵਾਅਦੇ ਪੂਰੇ ਕਰਨ ਲਈ ਅਮਰੀਕਾ, ਚੀਨ ਤੇ ਪਾਕਿਸਤਾਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਰੂਸੀ ਵਿਦੇਸ਼ ਮੰਤਰੀ ਨੇ ਕਿਹਾ ਕਿ ਤਾਲਿਬਾਨ ਨੂੰ ਔਰਤਾਂ ਤੇ ਕੁੜੀਆਂ ਦੇ ਅਧਿਕਾਰਾਂ ਦੀ ਰਾਖੀ ਕਰਨੀ ਪਵੇਗੀ। ਤਾਲਿਬਾਨ ਨੇ ਜਨਤਕ ਤੌਰ ’ਤੇ ਜਿਹੜੀ ਗੱਲ ਕਹੀ ਹੈ, ਉਸ ਨੂੰ ਪੂਰਾ ਕਰ ਕੇ ਦਿਖਾਏ। ਉਨ੍ਹਾਂ ਨੇ ਅਮਰੀਕਾ ਦੇ ਕਾਹਲੀ ਨਾਲ ਅਫ਼ਗਾਨਿਸਤਾਨ ਤੋਂ ਜਾਣ ਦੀ ਵੀ ਆਲੋਚਨਾ ਕੀਤੀ ਹੈ।
Comment here